ਮਜੀਠਾ – ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਥਾਨਕ ਵਾਸੀ ਨੀਲਮ ਰਾਣੀ ਅਰੋੜਾ ਪਤਨੀ ਅਵਤਾਰ ਚੰਦ ਵਾਸੀ ਵਾਰਡ ਨੰਬਰ 8 ਜੋਕਿ ਆਪਣੀ ਦਿੱਲੀ ਤੋਂ ਆਈ ਭੈਣ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਗਈ ਸੀ, ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
ਵਾਰਡ ਨੰਬਰ 8 ਦੇ ਕੌਂਸਲਰ ਅਤੇ ਪਰਿਵਾਰ ਦੇ ਨਜ਼ਦੀਕੀ ਮੈਂਬਰ ਪ੍ਰਿੰਸ ਨਈਅਰ ਅਨੁਸਾਰ 31 ਮਾਰਚ ਨੂੰ ਨੀਲਮ ਰਾਣੀ ਆਪਣੇ ਰਿਸ਼ਤੇਦਾਰਾਂ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤਾਂ ਨਾਲ ਲਾਈਨ ਵਿਚ ਖੜ੍ਹੀ ਸੀ। ਇਸ ਦੌਰਾਨ ਇਕਦਮ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਦਰਸ਼ਨੀ ਡਿਊੜੀ ਵਿਚ ਹੀ ਫਰਸ਼ ’ਤੇ ਡਿੱਗ ਪਈ। ਸੰਗਤਾਂ ਅਤੇ ਸੇਵਾਦਾਰਾਂ ਨੇ ਤੁਰੰਤ ਉਸ ਨੂੰ ਹਸਪਤਾਲ ਲਿਜਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
