ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਉਮੀਦਵਾਰ ਵੱਜੋਂ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਇਹ ਜਾਣਕਾਰੀ ਕਾਂਗਰਸ ਪਾਰਟੀ ਨੇ ਆਪਣੇ ਐਕਸ ਖਾਤੇ ਤੋਂ ਟਵੀਟ ਕਰ ਦਿੱਤੀ ਹੈ। ਆਸ਼ੂ ਵੱਲੋਂ ਲੁਧਿਆਣਾ ਪੱਛਮੀ ਤੋਂ ਟਿਕਟ ਲੈਣ ਲਈ ਕਾਫੀ ਜ਼ਿਆਦਾ ਯਤਨ ਕੀਤੇ ਜਾ ਰਹੇ ਸਨ।
ਦੱਸ ਦੇਈਏ ਕਿ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੀ ਇਸ ਸਾਲ 10 ਜਨਵਰੀ ਦੀ ਰਾਤ ਘਰ ਵਿਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੇ ਅਕਾਲ ਚਲਾਣੇ ਕਰ ਕੇ ਲੁਧਿਆਣਾ ਪੱਛਮੀ ਹਲਕੇ ਦੀ ਸੀਟ ਖ਼ਾਲੀ ਹੋ ਗਈ ਸੀ। ਆਮ ਆਦਮੀ ਪਾਰਟੀ ਵੱਲੋਂ ਰਾਜਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣੇ ਉਮੀਦਵਾਰ ਵਜੋਂ ਐਲਾਨਿਆ ਗਿਆ ਹੈ।
