ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਵਿਖੇ 27 ਅਪ੍ਰੈਲ ਨੂੰ ਹੋਣ ਵਾਲੀ ਗੇ-ਪਰੇਡ ਨੂੰ ਲੈ ਕੇ ਵਿਵਾਦ ਉਤਪੰਨ ਹੋ ਗਿਆ ਹੈ। ਇਸ ਪਰੇਡ ਦੀ ਜਾਣਕਾਰੀ ਹਾਲੇ ਤਕ ਸਿਰਫ਼ ਸੋਸ਼ਲ ਮੀਡੀਆ ਰਾਹੀਂ ਹੀ ਸਾਹਮਣੇ ਆਈ ਹੈ, ਜਿਸ ਦੀ ਕੋਈ ਸਰਕਾਰੀ ਜਾਂ ਅਧਿਕਾਰਤ ਪੁਸ਼ਟੀ ਨਹੀਂ ਹੋਈ। ਪਰ ਇਸਨੂੰ ਲੈ ਕੇ ਪਰਮਜੀਤ ਸਿੰਘ ਅਕਾਲੀ ਵੱਲੋਂ ਸਖ਼ਤ ਵਿਰੋਧ ਜਤਾਇਆ ਗਿਆ ਹੈ।
ਪਰਮਜੀਤ ਸਿੰਘ ਅਕਾਲੀ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਇਹ ਪਰੇਡ ਨਾ ਰੋਕੀ ਤਾਂ ਉਹ ਆਪਣੇ ਪੱਧਰ ‘ਤੇ ਕਾਰਵਾਈ ਕਰਨਗੇ। ਉਨ੍ਹਾਂ ਆਖਿਆ ਕਿ ਗੁਰੂ ਨਗਰੀ ਅੰਮ੍ਰਿਤਸਰ ਦੀ ਪਵਿਤ੍ਰਤਾ ਨੂੰ ਕਾਇਮ ਰੱਖਣਾ ਸਾਡਾ ਫ਼ਰਜ਼ ਹੈ ਅਤੇ ਅਸੀਂ ਕਿਸੇ ਵੀ ਕੀਮਤ ‘ਤੇ ਇਨ੍ਹਾਂ ਗਲਤ ਰੁਝਾਨਾਂ ਨੂੰ ਇਥੇ ਪੈਰ ਪਸਾਰਨ ਨਹੀਂ ਦੇਵਾਂਗੇ।
ਉਨ੍ਹਾਂ ਕਿਹਾ ਕਿ ਹਰ ਰੋਜ਼ ਲੱਖਾਂ ਸੰਗਤਾਂ ਹਰਿਮੰਦਰ ਸਾਹਿਬ ਵਿਚ ਮੱਥਾ ਟੇਕਣ ਆਉਂਦੀਆਂ ਹਨ ਅਤੇ ਅਜਿਹੇ ਸਮਾਰੋਹ ਇਥੇ ਆਉਣ ਵਾਲੀਆਂ ਭਾਵਨਾਵਾਂ ਉੱਤੇ ਅਸਰ ਪਾ ਸਕਦੇ ਹਨ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਕਿਸੇ ਵੀ ਟਕਰਾਅ ਵਾਲੀ ਸਥਿਤੀ ਤੋਂ ਬਚਣ ਲਈ ਗੇ-ਪਰੇਡ ਵਰਗੇ ਕਿਸੇ ਵੀ ਸਮਾਗਮ ਦੀ ਇਜਾਜ਼ਤ ਨਾ ਦਿੱਤੀ ਜਾਵੇ।
