ਨੈਸ਼ਨਲ ਟਾਈਮਜ਼ ਬਿਊਰੋ :- ਬੇਰੁਜ਼ਗਾਰ ਅਧਿਆਪਕਾਂ ਅਤੇ ਸਾਂਝਾ ਮੋਰਚੇ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਮੰਗ ਕੀਤੀ ਗਈ ਹੈ ਕਿ ਅਧਿਆਪਕਾਂ ‘ਤੇ ਦਰਜ ਕੀਤੇ ਗਏ ਪਰਚੇ ਤੁਰੰਤ ਰੱਦ ਕੀਤੇ ਜਾਣ। ਮੋਰਚੇ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਹ ਪਰਚੇ ਰੱਦ ਨਾ ਕੀਤੇ, ਤਾਂ 27 ਅਪ੍ਰੈਲ ਨੂੰ ਅਧਿਆਪਕ ਆਪ ਗ੍ਰਿਫ਼ਤਾਰੀਆਂ ਦੇਣਗੇ।
ਇੱਕ ਕਾਨਫਰੰਸ ਦੌਰਾਨ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਮਾਨਸਾ ‘ਚ ਮੁੱਖ ਮੰਤਰੀ ਭਗਵੰਤ ਮਾਨ ਦੇ ਦੌਰੇ ਦੌਰਾਨ ਰੁਜ਼ਗਾਰੀ ਦੀ ਮੰਗ ਨੂੰ ਲੈ ਕੇ ਵਿਰੋਧ ਕੀਤਾ ਸੀ। ਇਸ ਦੇ ਬਾਅਦ ਉਨ੍ਹਾਂ ‘ਤੇ ਪਰਚੇ ਦਰਜ ਕੀਤੇ ਗਏ ਅਤੇ ਪੁਲਿਸ ਵੱਲੋਂ ਘਰਾਂ ‘ਚ ਛਾਪੇਮਾਰੀ ਕੀਤੀ ਗਈ। ਅਧਿਆਪਕਾਂ ਦਾ ਕਹਿਣਾ ਹੈ ਕਿ ਇਹ ਤਰੀਕਾ ਸਿੱਧਾ ਤੌਰ ‘ਤੇ ਅੱਤਿਆਚਾਰ ਹੈ।
ਉਨ੍ਹਾਂ ਦੋਸ਼ ਲਾਏ ਕਿ ਕਾਂਗਰਸ ਸਰਕਾਰ ਹੋਵੇ ਜਾਂ ਹੁਣ ਦੀ ਆਮ ਆਦਮੀ ਪਾਰਟੀ ਦੀ ਸਰਕਾਰ—ਦੋਹਾਂ ਨੇ ਹੀ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੀ بجਾਏ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਅਧਿਆਪਕਾਂ ਦਾ ਦਾਵਾ ਹੈ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਨੇ ਰੁਜ਼ਗਾਰ ਦੇਣ ਦੇ ਵਾਅਦੇ ਕੀਤੇ ਸਨ, ਪਰ ਹੁਣ ਸਰਕਾਰ ਉਹਨਾਂ ਨੂੰ ਨਿਰਾਸ਼ ਕਰ ਰਹੀ ਹੈ।ਸਾਂਝਾ ਮੋਰਚੇ ਵੱਲੋਂ ਸਾਫ਼ ਕੀਤਾ ਗਿਆ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ, ਤਾਂ ਅਧਿਆਪਕ ਗ੍ਰਿਫ਼ਤਾਰੀਆਂ ਦੇਣ ਲਈ ਤਿਆਰ ਹਨ।