ਅੰਮ੍ਰਿਤਸਰ – ਇੰਟੈਲੀਜੈਂਸ ਇੰਸਪੈਕਟਰ ਅਤੇ ਉਸਦਾ ਸਾਥੀ CIA ਸਟਾਫ ਦੀ ਕਾਰਵਾਈ ‘ਚ ਕਾਬੂ !

ਨੈਸ਼ਨਲ ਟਾਈਮਜ਼ ਬਿਊਰੋ :- ਜਿੱਥੇ ਇੱਕ ਪਾਸੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਲਗਾਤਾਰ ਹੀ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ੇ ਤਸਕਰਾਂ ਦੇ ਖਿਲਾਫ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਸੇ ਦੇ ਚਲਦੇ ਇੱਕ ਖਬਰ ਬਠਿੰਡਾ ਸਾਹਮਣੇ ਆ ਰਹੀ ਹੈ ਜਿਥੇ ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਤੋਂ ਇੱਕ ਮਹਿਲਾ ਪੁਲਿਸ ਮੁਲਾਜ਼ਮ ਨੂੰ ਵੀ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਹੈ ਜੋ ਕਿ ਮਾਮਲਾ ਪੂਰੇ ਪੰਜਾਬ ਵਿੱਚ ਚਰਚਾ ਦਾ ਵਿਸ਼ਾ ਹੈ।ਦੂਜੇ ਪਾਸੇ ਅੰਮ੍ਰਿਤਸਰ CIA ਸਟਾਫ ਦੀ ਪੁਲਿਸ ਵੱਲੋਂ ਵੀ ਇੰਟੈਲੀਜੈਂਸ ਇੰਸਪੈਕਟਰ ਮਨਜੀਤ ਸਿੰਘ ਅਤੇ ਉਸਦੇ ਇੱਕ ਸਾਥੀ ਰਵੀ ਨੂੰ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ।ਇਸ ਸਬੰਧੀ CIA ਸਟਾਫ ਦੇ ਇੰਸਪੈਕਟਰ ਅਨਮੋਲਕ ਸਿੰਘ ਵੱਲੋਂ ਇਹਨਾਂ ਦੋਵਾਂ ਆਰੋਪੀਆਂ ਨੂੰ ਅੰਮ੍ਰਿਤਸਰ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਜਿੱਥੇ ਕਿ ਇਹਨਾਂ ਦੋਵਾਂ ਵਿਅਕਤੀਆਂ ਦਾ ਪੁਲਿਸ ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ ਦੇ ਇੰਚਾਰਜ ਅਨਮੋਲਕ ਸਿੰਘ ਨੇ ਦੱਸਿਆ ਕਿ ਥਾਣਾ ਰਣਜੀਤ ਐਵਨਿਊ ਵਿਖੇ ਐਫ ਆਈ ਆਰ ਨੰਬਰ 36 ਇਹਨਾਂ ਵਿਅਕਤੀਆਂ ਦੇ ਵਿਰੁੱਧ ਦਰਜ ਹੈ ਅਤੇ NDPS ਐਕਟ ਦੇ ਅਧੀਨ ਇਹਨਾਂ ਤੇ ਮਾਮਲਾ ਦਰਜ ਹੋਇਆ ਹੈ। ਫਿਲਹਾਲ ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਉਥੋਂ ਇਹਨਾਂ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਹੋਇਆ ਹੈ।

By Gurpreet Singh

Leave a Reply

Your email address will not be published. Required fields are marked *