ਚੰਡੀਗੜ੍ਹ, 8 ਅਪ੍ਰੈਲ 2025 – ਪੰਜਾਬ ਸਰਕਾਰ ਨੇ ਮਹਾਂਵੀਰ ਜਯੰਤੀ ਦੇ ਮੌਕੇ ‘ਤੇ 10 ਅਪ੍ਰੈਲ (ਬੁੱਧਵਾਰ) ਨੂੰ ਰਾਜ ਭਰ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ, ਵਿਦਿਅਕ ਸੰਸਥਾਵਾਂ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਮਹਾਵੀਰ ਜਯੰਤੀ ਤੋਂ ਬਾਅਦ, 14 ਅਪ੍ਰੈਲ ਨੂੰ ਅੰਬੇਡਕਰ ਜਯੰਤੀ ਅਤੇ 18 ਅਪ੍ਰੈਲ ਨੂੰ ਰਾਮ ਨੌਮੀ ਦੇ ਮੌਕੇ ‘ਤੇ ਵੀ ਜਨਤਕ ਛੁੱਟੀਆਂ ਹੋਣਗੀਆਂ।
ਬੈਂਕ ਯੂਨੀਅਨਾਂ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਦੇ ਅਨੁਸਾਰ, ਅਪ੍ਰੈਲ ਮਹੀਨੇ ਵਿੱਚ ਅੱਜ ਦੇ ਐਤਵਾਰ ਸਮੇਤ ਕੁੱਲ ਪੰਜ ਛੁੱਟੀਆਂ ਹਨ, ਜੋ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਕੁਝ ਰਾਹਤ ਅਤੇ ਆਰਾਮ ਦਾ ਮੌਕਾ ਦੇਣਗੀਆਂ।