SGPC ਦੇ ਖਜਾਨਚੀ ਨੇ ਨਹਿਰ ‘ਚ ਮਾਰੀ ਛਾਲ, ਮਾਨਸਿਕ ਤਣਾਅ ਬਣਿਆ ਕਾਰਨ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜਾਨਚੀ ਤਰਸੇਮ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਸੇਖ, ਜ਼ਿਲ੍ਹਾ ਤਰਨਤਾਰਨ, ਨੇ ਅੱਜ ਤੜਕੇ ਸੁਲਤਾਨਵਿੰਡ ’ਚ ਅੱਪਰ ਦੁਆਬ ਨਹਿਰ ਵਿਖੇ ਕੋਟ ਮਿੱਤ ਸਿੰਘ ਪੁਲ ਤੋਂ ਛਾਲ ਮਾਰ ਦਿੱਤੀ। ਤਰਸੇਮ ਸਿੰਘ ਅੰਮ੍ਰਿਤਸਰ ਦੇ ਤਰਨਤਾਰਨ ਰੋਡ ਤੇ ਰਹਿੰਦਾ ਸੀ।

ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਸੇਮ ਸਿੰਘ ਮਾਨਸਿਕ ਤਣਾਅ ਵਿਚ ਸੀ ਅਤੇ ਕਾਫੀ ਸਮੇਂ ਤੋਂ ਪ੍ਰੇਸ਼ਾਨ ਰਹਿ ਰਿਹਾ ਸੀ। ਵਾਪਰੀ ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਗੋਤਾਖੋਰਾਂ ਵੱਲੋਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਵੀ ਮੌਕੇ ’ਤੇ ਪਹੁੰਚ ਕੇ ਜਾਂਚ ਦੀ ਕਾਰਵਾਈ ਆਰੰਭ ਕਰ ਦਿੱਤੀ ਹੈ।

By Gurpreet Singh

Leave a Reply

Your email address will not be published. Required fields are marked *