ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ‘ਚ ਭਿਆਨਕ ਗਰਮੀ ਪੈ ਰਹੀ ਹੈ। ਸੂਬੇ ਦਾ ਦਿਨ ਦਾ ਤਾਪਮਾਨ 43.1 ਡਿਗਰੀ ਤੱਕ ਪਹੁੰਚ ਗਿਆ ਹੈ। ਸਭ ਤੋਂ ਵੱਧ ਗਰਮੀ ਬਠਿੰਡਾ ‘ਚ ਦਰਜ ਕੀਤੀ ਗਈ। ਪਿਛਲੇ 24 ਘੰਟਿਆਂ ਦੌਰਾਨ ਰਾਜ ਦੇ ਤਾਪਮਾਨ ‘ਚ 0.2 ਡਿਗਰੀ ਦਾ ਇਜ਼ਾਫ਼ਾ ਹੋਇਆ ਹੈ। ਇਹ ਆਮ ਤਾਪਮਾਨ ਨਾਲੋਂ 5.6 ਡਿਗਰੀ ਵੱਧ ਹੈ। ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਤੋਂ ਵੱਧ ਚੱਲ ਰਿਹਾ ਹੈ।
ਮੌਸਮ ਵਿਭਾਗ ਨੇ ਅੱਜ ਬੁਧਵਾਰ ਨੂੰ 12 ਜ਼ਿਲ੍ਹਿਆਂ ਲਈ ਹੀਟ ਵੇਵ ਦਾ ਯੈਲੋ ਅਲਰਟ ਤੇ 4 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਹੁਣ ਰਾਤਾਂ ਨੂੰ ਵੀ ਗਰਮੀ ਵਧੇਗੀ। ਮੌਸਮ ਵਿਭਾਗ ਦੇ ਅਨੁਸਾਰ, ਅੱਜ ਤੋਂ ਵੈਸਟਰਨ ਡਿਸਟਰਬੈਂਸ ਸਕਿਰਿਆ ਹੋ ਗਿਆ ਹੈ। ਇਸ ਕਰਕੇ 9, 10 ਤੇ 11 ਅਪ੍ਰੈਲ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ, ਫ਼ਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ‘ਚ ਲੂ ਲਈ ਔਰਜ਼ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਫਿਰੋਜ਼ਪੁਰ, ਫ਼ਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਗੁਰਦਾਸਪੁਰ ਅਤੇ ਪਟਿਆਲਾ ਵਿੱਚ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਹਲਾਤਾਂ ਵਿੱਚ ਲੋਕਾਂ ਨੂੰ ਸਤਰਕ ਰਹਿਣ ਦੀ ਲੋੜ ਹੈ ਅਤੇ ਬਿਨਾ ਲੋੜ ਦੇ ਘਰ ਤੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
