ਨੈਸ਼ਨਲ ਟਾਈਮਜ਼ ਬਿਊਰੋ :- ਪਟਿਆਲਾ ਮੀਡੀਆ ਕਲੱਬ ਦੀ ਹੋਈ ਚੋਣ ਵਿਚ ਪਰਮੀਤ ਸਿੰਘ ਨੂੰ ਸਰਬਸੰਮਤੀ ਨਾਲ ਕਲੱਬ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ।ਚੋਣ ਨਤੀਜਿਆਂ ਦਾ ਐਲਾਨ ਕਰਦਿਆਂ ਮੁੱਖ ਚੋਣ ਅਫਸਰ ਉਜਾਗਰ ਸਿੰਘ, ਸਹਾਇਕ ਚੋਣ ਅਫਸਰ ਕੁਲਜੀਤ ਸਿੰਘ ਤੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਸਾਰੇ 12 ਅਹੁਦੇਦਾਰ ਸਰਬਸੰਮਤੀ ਨਾਲ ਚੁਣੇ ਗਏ ਹਨ।ਉਹਨਾਂ ਦੱਸਿਆ ਕਿ ਖੁਸ਼ਵੀਰ ਸਿੰਘ ਤੂਰ ਸਕੱਤਰ ਜਨਰਲ, ਕੁਲਵੀਰ ਸਿੰਘ ਧਾਲੀਵਾਲ ਖ਼ਜ਼ਾਨਚੀ, ਧਰਮਿੰਦਰ ਸਿੰਘ ਸਿੱਧੂ ਸੀਨੀਅਰ ਮੀਤ ਪ੍ਰਧਾਨ, ਜਗਤਾਰ ਸਿੰਘ ਅਤੇ ਸੁਰੇਸ਼ ਕਾਮਰਾ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਔਲਖ ਸਕੱਤਰ, ਜਤਿੰਦਰ ਗਰੋਵਰ, ਅਨੂ ਅਲਬਰਟ, ਕਮਲ ਦੂਬਾ ਤੇ ਪ੍ਰੇਮ ਵਰਮਾ ਨੂੰ ਜੁਆਇੰਟ ਸਕੱਤਰ ਚੁਣਿਆ ਗਿਆ ਹੈ ਜਦੋਂ ਕਿ ਰਣਜੀਤ ਸਿੰਘ ਰਾਣਾ ਰੱਖੜਾ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ ਹੈ।ਉਹਨਾਂ ਨੇ ਨਵੀਂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਵਾਸਤੇ ਸ਼ੁਭਕਾਮਨਾਵਾਂ ਭੇਂਟ ਕੀਤੀ।
ਪਰਮੀਤ ਸਿੰਘ ਸਰਬਸੰਮਤੀ ਨਾਲ ਪਟਿਆਲਾ ਮੀਡੀਆ ਕਲੱਬ ਦੇ ਪ੍ਰਧਾਨ ਬਣੇ, ਸਮੁੱਚੀ ਟੀਮ ਦੀ ਸਰਬਸੰਮਤੀ ਨਾਲ ਹੋਈ ਚੋਣ
