ਕਣਕ ਵਾਢੀ ਦੌਰਾਨ ਪੰਜਾਬ ਚ ਐਡਵਾਇਸਰੀ ਜ਼ਾਰੀ!

ਨੈਸ਼ਨਲ ਟਾਈਮਜ਼ ਬਿਊਰੋ :- ਸਿਹਤ ਵਿਭਾਗ ਵਲੋਂ ਕਣਕ ਦੀ ਕਟਾਈ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਲੁਧਿਆਣਾ ਵਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਭਰ ’ਚ ਕਣਕ ਦੀ ਵਾਢੀ ਕਰਨ ਵਾਲੇ ਕਾਮੇ ਅਤੇ ਆਮ ਲੋਕ ਸੁਰੱਖਿਅਤ ਰਹਿਣ। ਉਨ੍ਹਾਂ ਦੱਸਿਆ ਕਿ ਫ਼ਸਲ ਦੀ ਕਟਾਈ ਸਮੇਂ ਉੱਡਣ ਵਾਲੇ ਧੂੜ ਦੇ ਕਣਾਂ ਅਤੇ ਗਰਮ ਹਵਾਵਾਂ ਕਾਰਨ ਜਿੱਥੇ ਅੱਖਾਂ ਅਤੇ ਚਮੜੀ ਦੀ ਐਲਰਜੀ ਹੁੰਦੀ ਹੈ, ਉੱਥੇ ਸਾਹ ਪ੍ਰਣਾਲੀ ਦੇ ਰੋਗਾਂ ਦਾ ਵੀ ਖ਼ਤਰਾ ਹੁੰਦਾ ਹੈ।

ਅਜਿਹੇ ਸਮੇਂ ਦੌਰਾਨ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਆਪਣੇ ਘਰ ਤੋਂ ਬਾਹਰ ਨਾ ਜਾਇਆ ਜਾਵੇ ਅਤੇ ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੂਰੇ ਕੱਪੜੇ ਪਹਿਨ ਕੇ ਹੀ ਬਾਹਰ ਨਿਕਲਿਆ ਜਾਵੇ। ਅੱਖਾਂ ਅਤੇ ਚਮੜੀ ਨੂੰ ਸਾਫ਼ ਰੱਖਣ ਲਈ ਵਾਰ-ਵਾਰ ਸਾਫ਼ ਪਾਣੀ ਨਾਲ ਧੋਵੋ। ਮੂੰਹ ਅਤੇ ਨੱਕ ਨੂੰ ਮਾਸਕ, ਰੁਮਾਲ ਜਾਂ ਕੱਪੜੇ ਨਾਲ ਢੱਕ ਕੇ ਰੱਖਿਆ ਜਾਵੇ।

ਸਰੀਰ ਨੂੰ ਹਾਈਡ੍ਰੇਟ ਰੱਖਣ ਲਈ ਪਾਣੀ ਅਤੇ ਹੋਰ ਪੀਣ ਵਾਲੇ ਪਦਾਰਥ ਜਿਵੇਂ ਕਿ ਫਲਾਂ ਦਾ ਰਸ, ਨਿੰਬੂ ਪਾਣੀ, ਨਾਰੀਅਲ ਪਾਣੀ ਲੈਂਦੇ ਰਹੋ। ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ’ਚ ਐਮਰਜੈਂਸੀ ਸੇਵਾਵਾਂ 24 ਘੰਟੇ ਉਪਲੱਬਧ ਹਨ।

By Gurpreet Singh

Leave a Reply

Your email address will not be published. Required fields are marked *