ਨੈਸ਼ਨਲ ਟਾਈਮਜ਼ ਬਿਊਰੋ :-ਡੇਰਾਬੱਸੀ ਦੇ ਪਿੰਡ ਮਕੰਦਪੁਰ ਵਿੱਚ ਬੀਤੀ ਰਾਤ ਦੋ ਗੁੱਟਾਂ ਵਿਚਕਾਰ ਖੂਨੀ ਝੜਪ ਹੋ ਗਈ। ਇਸ ਵਿੱਚ ਦੋਵਾਂ ਧਿਰਾਂ ਦੇ ਛੇ ਤੋਂ ਵੱਧ ਨੌਜਵਾਨ ਜ਼ਖਮੀ ਹੋ ਗਏ। ਪਹਿਲਾਂ ਪਿੰਡ ਵਿੱਚ ਲੜਾਈ ਹੋਈ, ਉਸ ਤੋਂ ਬਾਅਦ ਦੋਵਾਂ ਧਿਰਾਂ ਨੇ ਸਿਵਲ ਹਸਪਤਾਲ ਵਿੱਚ ਵੀ ਭੰਨਤੋੜ ਕੀਤੀ।
ਸਿਵਲ ਹਸਪਤਾਲ ਵਿੱਚ ਲੜਾਈ ਦੌਰਾਨ ਮਰੀਜ਼ਾਂ ਅਤੇ ਉਨ੍ਹਾਂ ਦੇ ਸਹਾਇਕਾਂ ਵਿੱਚ ਭਗਦੜ ਮਚ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ। ਇਸ ਘਟਨਾ ਤੋਂ ਬਾਦ ਹਸਪਤਾਲ ਦੀ ਓਪੀਡੀ ਬੰਦ ਕਰ ਦਿੱਤੀ ਗਈ ਹੈ। ਕੇਵਲ ਐਮਰਜੇਸੀ ਸੇਵਾਵਾਂ ਹੀ ਚਾਲੂ ਹਨ। ਇਸ ਘਟਨਾ ਤੋਂ ਆਮ ਚਰਚਾ ਹੋ ਰਹੀ ਹੈ ਕਿ ਪੁਲਿਸ ਦਾ ਕੋਈ ਖ਼ੌਫ ਨਹੀਂ ਹੈ। ਬੇਖੌਫ ਹੋ ਕੇ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਜਦਕਿ ਕੁਝ ਹੀ ਦੂਰੀ ਤੇ ਪੁਲਿਸ ਸਟੇਸ਼ਨ ਹੈ। ਜਾਣਕਾਰੀ ਅਨੁਸਾਰ ਪਿੰਡ ਮਕੰਦਪੁਰ ਵਿੱਚ ਮਾਈਨਿੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਦੋ ਧੜਿਆਂ ਵਿੱਚ ਬਹਿਸ ਹੋ ਗਈ। ਇੱਕ ਧੜੇ ਵੱਲੋਂ, ਕਾਂਗਰਸ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੇ ਪੁੱਤਰ ਉਦੈਵੀਰ ਸਿੰਘ ਢਿੱਲੋਂ ਪਿੰਡ ਪਹੁੰਚੇ ਅਤੇ ਗੈਰ-ਕਾਨੂੰਨੀ ਮਾਈਨਿੰਗ ਦਾ ਦੋਸ਼ ਲਗਾਉਣ ਵਾਲੀ ਇੱਕ ਪਾਰਟੀ ਦਾ ਸਮਰਥਨ ਕੀਤਾ।
ਇਸ ਤੋਂ ਬਾਅਦ ਦੋਵਾਂ ਗੁੱਟਾਂ ਵਿਚਕਾਰ ਲੜਾਈ ਹੋ ਗਈ ਜਿਸ ਦੌਰਾਨ ਚਾਰ ਲੋਕ ਜ਼ਖਮੀ ਹੋ ਗਏ। ਜਦੋਂ ਉਸਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤਾਂ ਦੂਜੀ ਧਿਰ ਦੇ ਲੋਕ ਉੱਥੇ ਵੀ ਆਏ ਅਤੇ ਉਸ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਹਸਪਤਾਲ ਵਿੱਚ ਪਏ ਸਾਮਾਨ ਨਾਲ ਇੱਕ ਦੂਜੇ ‘ਤੇ ਜ਼ੋਰਦਾਰ ਹਮਲਾ ਕੀਤਾ। ਇਸ ਵਿੱਚ 6 ਲੋਕ ਜ਼ਖਮੀ ਹੋ ਗਏ। ਸਿਹਤ ਵਿਭਾਗ ਦੇ ਆਲਾ ਅਫ਼ਸਰ ਵੀ ਤੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਇਹ ਬਹੁਤ ਵੱਡੀ ਤੇ ਗੰਭੀਰ ਘਟਨਾ ਹੈ ਜਿਸ ਦੀ ਉੱਚ ਪੱਧਰੀ ਜਾਂਚ ਕਰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
