ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਰਿਹਾਇਸ਼ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ‘ਚ ਪੁਲਸ ਨੂੰ ਮਿਲੀ ਵੱਡੀ ਸਫਲਤਾ ‘ਤੇ ਪੰਜਾਬ ਪੁਲਸ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਇੱਕ ਵਾਰ ਫਿਰ ਸਾਬਤ ਕੀਤਾ ਕਿ ਉਹ ਦੇਸ਼ ‘ਚ ਸਭ ਤੋਂ ਸ਼ਾਨਦਾਰ ਪੁਲਸ ਵਿੱਚੋਂ ਇੱਕ ਹੈ। ਮਨੋਰੰਜਨ ਕਾਲੀਆ ਜੀ ਦੇ ਮਾਮਲੇ ਨੂੰ ਸਫ਼ਲਤਾਪੂਰਵਕ ਹੱਲ ਕਰਨ ਲਈ ਪੰਜਾਬ ਪੁਲਸ ਵਧਾਈ ਦੀ ਪਾਤਰ ਹੈ। ਇੱਕ ਵਾਰ ਫਿਰ ਪੰਜਾਬ ਪੁਲਸ ਨੇ ਬਹਾਦਰੀ ਦੇ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ।
ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਸਾਬਤ ਕੀਤਾ ਕਿ ਉਹ ਦੇਸ਼ ‘ਚ ਸਭ ਤੋਂ ਸ਼ਾਨਦਾਰ ਪੁਲਿਸ ਵਿੱਚੋਂ ਇੱਕ ਹੈ। ਮਨੋਰੰਜਨ ਕਾਲੀਆ ਜੀ ਦੇ ਮਾਮਲੇ ਨੂੰ ਸਫ਼ਲਤਾਪੂਰਵਕ ਹੱਲ ਕਰਨ ਲਈ ਪੰਜਾਬ ਪੁਲਿਸ ਵਧਾਈ ਦੀ ਪਾਤਰ ਹੈ। ਇੱਕ ਵਾਰ ਫਿਰ ਪੰਜਾਬ ਪੁਲਿਸ ਨੇ ਬਹਾਦਰੀ ਦੇ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ।
