ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! 16 ਤੇ 17 ਅਪ੍ਰੈਲ ਨੂੰ…

ਚੰਡੀਗੜ੍ਹ : ਪੰਜਾਬ ਦਾ ਮੌਸਮ ਇਕ ਵਾਰ ਫ਼ਿਰ ਕਰਵਟ ਲੈਣ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਮੀਂਹ ਅਤੇ ਠੰਡੀਆਂ ਹਵਾਵਾਂ ਕਾਰਨ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਪਰ ਮੌਸਮ ਵਿਭਾਗ ਨੇ ਇਕ ਵਾਰ ਫ਼ਿਰ ਤੋਂ ਮੌਸਮ ਬਦਲਣ ਦੀ ਭਵਿੱਖਬਾਣੀ ਕਰ ਦਿੱਤੀ ਹੈ। ਇਸ ਦੇ ਨਾਲ ਹੀ 16 ਤੇ 17 ਅਪ੍ਰੈਲ ਨੂੰ ਲੂ ਬਾਰੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਅਗਲੇ 4 ਦਿਨਾਂ ਵਿਚ ਸੂਬੇ ਦਾ ਤਾਪਮਾਨ ਫ਼ਿਰ ਵਧੇਗਾ, ਜਿਸ ਕਾਰਨ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। 

PunjabKesari

ਪਿਛਲੇ ਹਫ਼ਤੇ ਜਿੱਥੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਤਾਪਮਾਨ 43 ਡਿਗਰੀ ਤੋਂ ਪਾਰ ਹੋ ਗਿਆ ਸੀ, ਉੱਥੇ ਹੀ ਗੜੇਮਾਰੀ, ਮੀਂਹ ਤੇ ਹਨੇਰੀ ਮਗਰੋਂ ਤਾਪਮਾਨ ਵਿਚ ਥੋੜ੍ਹੀ ਗਿਰਾਵਟ ਦਰਜ ਕੀਤੀ ਗਈ। ਲੋਕਾਂ ਨੂੰ ਤਪਦੀ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਸੀ। ਪਰ ਤਾਪਮਾਨ ਨੇ ਇਕ ਵਾਰ ਫ਼ਿਰ ਉੱਪਰ ਜਾਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ 24 ਘੰਟਿਆਂ ਵਿਚ ਸੂਬੇ ਦੇ ਔਸਤਨ ਤਾਪਮਾਨ ਵਿਚ 2 ਡਿਗਰੀ ਵਾਧਾ ਹੋਇਆ ਹੈ। ਬਠਿੰਡਾ ਵਿਚ ਤਾਪਮਾਨ 37.7 ਡਿਗਰੀ ਦਰਜ ਕੀਤਾ ਗਿਆ, ਜੋ ਸੂਬੇ ਭਰ ਵਿਚੋਂ ਸਭ ਤੋਂ ਵੱਧ ਸੀ।

PunjabKesari

ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅਗਲੇ 4-5 ਦਿਨ ਮੌਸਮ ਖ਼ੁਸ਼ਕ ਰਹੇਗਾ ਤੇ ਗਰਮੀ ਹੋਰ ਵਧੇਗੀ। ਇਨ੍ਹਾਂ ਦਿਨਾਂ ਦੌਰਾਨ ਤਾਪਮਾਨ ਵਿਚ 4 ਤੋਂ 5 ਡਿਗਰੀ ਤਕ ਦਾ ਵਾਧਾ ਹੋਵੇਗਾ। 16 ਤੇ 17 ਅਪ੍ਰੈਲ ਨੂੰ ਕਈ ਜ਼ਿਲ੍ਹਿਆਂ ਵਿਚ ਲੂ ਚੱਲੇਗੀ। ਵਿਭਾਗ ਨੇ 16 ਅਪ੍ਰੈਲ ਲਈ ਬਠਿੰਡਾ, ਮਾਨਸਾ, ਸੰਗਰੂਰ ਤੇ ਬਰਨਾਲਾ ਲਈ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੈ। 

PunjabKesari

18 ਅਪ੍ਰੈਲ ਨੂੰ ਹੋਵੇਗੀ ਬਾਰਿਸ਼

ਮੌਸਮ ਵਿਭਾਗ ਮੁਤਾਬਕ ਗਰਮੀ ਵੱਧਣ ਵਿਚਾਲੇ ਹਿਮਾਲੇ ਵੱਲ ਨਵਾਂ ਪੱਛਮੀ ਪ੍ਰਭਾਅ ਵੀ ਸਰਗਰਮ ਹੋ ਰਿਹਾ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ ‘ਤੇ ਵੀ ਪਵੇਗਾ। ਇਸ ਨਾਲ 18 ਅਪ੍ਰੈਲ ਨੂੰ ਪੰਜਾਬ ਦੇ ਕਈ ਇਲਾਕਿਆਂ ਵਿਚ ਹਲਕੀ ਬਾਰਿਸ਼ ਵੀ ਹੋ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਜ਼ਰੂਰ ਮਿਲੇਗੀ। 

By Gurpreet Singh

Leave a Reply

Your email address will not be published. Required fields are marked *