ਦਿੱਲੀ ਵਰਲਡ ਪਬਲਿਕ ਸਕੂਲ ਵਿਚ ਨਵੇਂ ਸੈਸ਼ਨ ਮੌਕੇ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਹਵਨ ਦਾ ਆਯੋਜਨ

ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆਂ ਦਿੰਦੇ ਹੋਏ ਭਾਰਤੀ ਸੰਸਕ੍ਰਿਤੀ ਨਾਲ ਜੋੜਨਾ ਲਾਜ਼ਮੀ- ਪ੍ਰਿੰਸੀਪਲ ਸਾਹਨੀ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਵਰਲਡ ਪਬਲਿਕ ਸਕੂਲ, ਜ਼ੀਰਕਪੁਰ ਵੱਲੋਂ ਨਵੇ ਸੈਸ਼ਨ ਮੌਕੇ ਦਾਖਲਾ ਲੈਣ ਵਾਲੇ ਬੱਚਿਆਂ ਨੂੰ ਜੀ ਆਇਆ ਕਹਿੰਦੇ ਹੋਏ ਕੈਂਪਸ ਵਿਚ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਦੇ ਨਾਲ ਨਾਲ ਹਾਜ਼ਰ ਉਨ੍ਹਾਂ ਦੇ ਮਾਪਿਆਂ ਨੂੰ ਸਕੂਲ ਦੇ ਨਿਯਮਾਂ ਅਤੇ ਸਿੱਖਿਆਂ ਦੇ ਤਰੀਕਿਆਂ ਨਾਲ ਬੱਚਿਆਂ ਨੂੰ ਜਾਣੂ ਕਰਵਾਇਆਂ ਗਿਆ।

ਇਸ ਦੇ ਨਾਲ ਹੀ ਕੈਂਪਸ ਵਿਚ ਹਵਨ ਸਮਾਰੋਹ ਦਾ ਵੀ ਆਯੋਜਨ ਕੀਤਾ ਗਿਆ। ਹਵਨ ਸਮਾਰੋਹ ਵਿਚ ਸਕੂਲ ਦੀ ਮੈਨੇਜਿੰਗ ਕਮੇਟੀ, ਪ੍ਰਿੰਸੀਪਲ ਡਾ. ਮਨੀਸ਼ਾ ਸਾਹਨੀ, ਅਧਿਆਪਕਾਂ, ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਮਾਤਾ ਪਿਤਾ ਨੇ ਪ੍ਰਮਾਤਮਾ ਦੀ ੳਟ ਲੈਦੇ ਹੋਏ ਹਵਨ ਸਮਾਰੋਹ ਵਿਚ ਹਿੱਸਾ ਲਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸਮਝਾਇਆਂ ਗਿਆ ਕਿ ਅੱਜ ਦਾ ਇਹ ਹਵਨ ਸਭ ਵਿਦਿਆਰਥੀਆਂ ਦੇ ਉੱਜਲ ਭਵਿਖ ਲਈ ਕੀਤਾ ਜਾ ਰਿਹਾ ਹੈ।ਪ੍ਰਿੰਸੀਪਲ ਡਾ. ਮਨੀਸ਼ਾ ਸਾਹਨੀ ਨੇ ਵਿਦਿਆਰਥੀਆਂ ਨੂੰ ਸ਼ਾਲਾ ਪ੍ਰਵੇਸ਼ ਦਾ ਅਰਥ ਉਨ੍ਹਾਂ ਦੇ ਸਕੂਲ ਵਿਚ ਬਿਹਤਰੀਨ ਸਿੱਖਿਆਂ ਦੇ ਆਗਮਨ ਦਾ ਸੰਕੇਤ ਦੱਸਦੇ ਹੋਏ ਸਭ ਬੱਚਿਆਂ ਦੇ ਉੱਜਲ ਭਵਿਖ ਦੀ ਕਾਮਨਾ ਕੀਤੀ।ਪ੍ਰਿੰਸੀਪਲ ਡਾ. ਮਨੀਸ਼ਾ ਸਾਹਨੀ ਨੇ ਨਵੇਂ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜੀ ਆਇਆ ਕਹਿੰਦੇ ਹੋਏ ਦੱਸਿਆਂ ਕਿ ਵਿਦਿਆਰਥੀ ਨਵੇਂ ਸੈਸ਼ਨ ਦੌਰਾਨ ਸਿੱਖਿਆਂ ਹਾਸਿਲ ਕਰਦੇ ਹੋਏ ਬੱਚੇ ਸਮਝਣਗੇ ਕਿ ਆਧੁਨਿਕ ਸਿੱਖਿਆਂ ਦੇ ਨਾਲ ਨਾਲ ਸੰਸਕ੍ਰਿਤੀ ਨਾਲ ਜੁੜੇ ਰਹਿਣਾ ਕਿੰਨਾ ਜ਼ਰੂਰੀ ਹੈ। ਉਨ੍ਹਾਂ ਬੱਚਿਆਂ ਨੇ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਬੱਚਿਆਂ ਨੂੰ ਆਧੁਨਿਕ ਸਿੱਖਿਆਂ ਦੇ ਨਾਲ ਭਾਰਤੀ ਸੰਸਕ੍ਰਿਤੀ ਨਾਲ ਜੋੜ ਕੇ ਰੱਖਣ ਨਾਲ ਹੀ ਦੇਸ਼ ਦੀ ਤਰੱਕੀ ਹੋ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦੇ ਹੋਏ ਸਕੂਲ ਦੇ ਇਕ ਬਿਹਤਰੀਨ ਵਿਦਿਆਰਥੀ ਬਣਦੇ ਹੋਏ ਅੱਗੇ ਜਾ ਕੇ ਆਪਣੇ ਮਾਪਿਆਂ ਅਤੇ ਦੇਸ਼ ਦੀ ਸੇਵਾ ਕਰਨ ਦੀ ਪ੍ਰੇਰਨਾ ਦਿਤੀ।ਫ਼ੋਟੋ ਕੈਪਸ਼ਨ- ਦਿੱਲੀ ਵਰਲਡ ਪਬਲਿਕ ਸਕੂਲ, ਜ਼ੀਰਕਪੁਰ ਵਿਚ ਨਵੇਂ ਸੈਸ਼ਨ ਮੌਕੇ ਵਿਦਿਆਰਥੀ ਹਵਨ ਵਿਚ ਹਿੱਸਾ ਲੈਂਦੇ ਹੋਏ।

By Gurpreet Singh

Leave a Reply

Your email address will not be published. Required fields are marked *