ਐਨ.ਕੇ. ਸ਼ਰਮਾ ਦੀ ਅਗਵਾਈ ਵਿੱਚ ਜ਼ੀਰਕਪੁਰ ਕੌਂਸਲਰ ਡੀਸੀ ਨੂੰ ਮਿਲੇ

ਮੀਤ ਪ੍ਰਧਾਨ ਦੀ ਚੋਣ ਨੂੰ ਲੈ ਕੇ ਸ਼ਰਮਾ ਦੀ ਅਗਵਾਈ ਹੇਠ ਕੌਂਸਲਰ ਡੀ ਸੀ ਨੂੰ ਮਿਲੇ

ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਕੌਂਸਲਰਾਂ ਨੇ ਮੀਤ ਪ੍ਰਧਾਨ ਦੀ ਚੋਣ ਕਰਨ ਦੀ ਕੀਤੀ ਮੰਗ

ਨੈਸ਼ਨਲ ਟਾਈਮਜ਼ ਬਿਊਰੋ :- ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਮਾਮਲਾ ਹਾਲੇ ਹਾਈ ਕੋਰਟ ਵਿੱਚ ਵਿਚਾਰਧੀਨ ਹੈ। ਇਸਦੇ ਚਲਦਿਆਂ ਅੱਜ ਅਕਾਲੀ ਦਲ ਦੇ ਕੌਂਸਲਰ ਸਾਬਕਾ ਹਲਕਾ ਵਿਧਾਇਕ ਐਨ.ਕੇ. ਸ਼ਰਮਾ ਅਤੇ ਆਮ ਆਦਮੀ ਪਾਰਟੀ ਦੇ ਕੁਝ ਕੌਂਸਲਰ ਹਰਜੀਤ ਸਿੰਘ ਮਿੰਟਾ ਦੀ ਅਗਵਾਈ ਹੇਠ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਨੂੰ ਮਿਲੇ। ਉਨ੍ਹਾਂ ਨੇ ਮੰਗ ਕੀਤੀ ਕਿ ਪ੍ਰਧਾਨਗੀ ਨੂੰ ਲੈ ਕੇ ਮਾਮਲਾ ਅਦਾਲਤ ਵਿੱਚ ਵਿਚਾਰਧੀਨ ਹੈ ਜਦਕਿ ਸ਼ਹਿਰ ਵਿੱਚ ਕੌਂਸਲ ਵਿੱਚ ਮੀਤ ਪ੍ਰਧਾਨ ਦੀ ਚੋਣ ਕਰਵਾਈ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਨਾ ਹੋਣ ਦੀ ਸੂਰਤ ਵਿੱਚ ਮੀਤ ਪ੍ਰਧਾਨ ਦੀ ਅਗਵਾਈ ਹੇਠ ਸ਼ਹਿਰ ਦਾ ਵਿਕਾਸ ਕੀਤਾ ਜਾ ਸਕਦਾ ਹੈ।
ਆਮ ਆਦਮੀ ਪਾਰਟੀ ਦੇ ਕੌਂਸਲਰ ਹਰਜੀਤ ਸਿੰਘ ਮਿੰਟਾ ਨੇ ਦੱਸਿਆ ਕਿ ਪ੍ਰਧਾਨਗੀ ਦੇ ਰੇੜਕੇ ਨੂੰ ਲੈ ਕੇ ਲੰਮੇ ਸਮੇਂ ਤੋਂ ਸ਼ਹਿਰ ਦਾ ਵਿਕਾਸ ਵਿੱਚ ਖੜੌਤ ਆਈ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਵਾਸੀ ਮੁੱਢਲੀ ਸਮੱਸÇਆਵਾਂ ਨਾ ਮਿਲਣ ਦੀ ਮੰਗ ਨੂੰ ਲੈ ਕੇ ਜੂਝ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਭਾਰੀ ਵੋਟਾਂ ਨਾਲ ਹਰੇਕ ਵਾਰਡ ਵਿੱਚੋਂ ਆਪਣੇ ਆਪਣੇ ਕੌਂਸਲਰ ਇਸ ਆਸ ਨਾਲ ਜਿਤਾਏ ਸੀ ਕਿ ਉਹ ਉਨ੍ਹਾਂ ਦੇ ਖੇਤਰ ਦਾ ਵਿਕਾਸ ਕਰਨਗੇ। ਪਰ ਪ੍ਰਧਾਨਗੀ ਦੇ ਰੇੜਕੇ ਦੇ ਚਲਦਿਆਂ ਕੌਂਸਲਰ ਲਾਚਾਰ ਹਨ ਅਤੇ ਅਧਿਕਾਰੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਵਿੱਚ ਸੜਕਾਂ ਅਤੇ ਗਲੀਆਂ ਟੁੱਟੀਆਂ ਪਈਆਂ ਹਨ, ਸੀਵਰੇਜ ਜਾਮ ਹੈ, ਪੀਣ ਵਾਲੇ ਪਾਣੀ ਦੀ ਕਿੱਲਤ ਕਾਰਨ ਲੋਕਾਂ ਨੂੰ ਪੇ੍ਰਸ਼ਾਨੀ ਝੱਲਣੀ ਪੈ ਰਹੀ ਹੈ, ਸਾਫ ਸਫਾਈ ਨਾ ਹੋਣ ਕਾਰਨ ਥਾਂ ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਸ਼ਹਿਰ ਵਿੱਚ ਨਾਜਾਇਜ਼ ਉਸਾਰੀਆਂ ਦੀ ਭਰਮਾਰ ਹੈ ਜਿਸ ਨਾਲ ਜਿਥੇ ਸ਼ਹਿਰ ਦੀ ਦਿਖ ਖ਼ਰਾਬ ਹੋ ਰਹੀ ਹੈ ਉਥੇ ਭਵਿੱਖ ਵਿੱਚ ਪਾਰਕਿੰਗ ਲਈ ਥਾਂ ਨਾ ਛੱਡਣ ਕਾਰਨ ਵੱਡੀ ਸਮੱਸਿਆ ਪੈਦਾ ਹੋਏਗੀ ਜਿਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਫਸਰਸ਼ਾਹੀ ਬੇਲਗਾਮ ਹੋ ਗਈ ਹੈ ਜਿਸ ਨੂੰ ਠਲ੍ਹ ਪਾਉਣ ਵਾਲਾ ਕੋਈ ਨਹੀਂ ਹੈ। ਕੌਂਸਲ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਵਧ ਗਿਆ ਹੈ ਅਤੇ ਬਿਨਾਂ ਪੈਸੇ ਤੋਂ ਕੋਈ ਕੰਮ ਨਹੀਂ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਕੁਝ ਕੌਂਸਲਰਾਂ ਨਾਲ ਮੀਤ ਪ੍ਰਧਾਨਗੀ ਦਾ ਕੋਰਮ ਪੂਰਾ ਹੋ ਰਿਹਾ ਹੈ ਜਿਸਦੀ ਚੋਣ ਛੇਤੀ ਕਰਵਾਈ ਜਾਣੀ ਚਾਹੀਦੀ ਹੈ।

By Gurpreet Singh

Leave a Reply

Your email address will not be published. Required fields are marked *