Sukhbir Badal ਨੇ Parupkar Singh Ghuman ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਾਸਤੇ ਉਮੀਦਵਾਰ ਐਲਾਨਿਆ

ਨੈਸ਼ਨਲ ਟਾਈਮਜ਼ ਬਿਊਰੋ :- Shiromani Akali Dal ਨੇ ਐਡਵੋਕੇਟ Parupkar Singh Ghuman ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਨਾਮਜ਼ਦ ਕਰਨ ਦਾ ਫੈਸਲਾ ਕੀਤਾ ਹੈ।ਇਸ ਬਾਰੇ ਫੈਸਲਾ ਪਾਰਟੀ ਪ੍ਰਧਾਨ ਸਰਦਾਰ Sukhbir Singh Badal ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ ਦੇ ਨਾਲ-ਨਾਲ ਲੁਧਿਆਣਾ ਦੇ ਸਾਬਕਾ ਤੇ ਮੌਜੂਦਾ ਕੌਂਸਲਾਂ ਸਮੇਤ ਪਾਰਟੀ ਆਗੂਆਂ ਨਾਲ ਵਿਸਥਾਰਿਤ ਵਿਚਾਰ ਵਟਾਂਦਰਾ ਕਰਨ ਉਪਰੰਤ ਲਿਆ ਗਿਆ ਹੈ।ਪਾਰਟੀ ਦਾ ਮੰਨਣਾ ਹੈ ਕਿ ਸਰਦਾਰ ਪਰਉਪਕਾਰ ਸਿੰਘ ਘੁੰਮਣ ਨੂੰ ਉਹਨਾਂ ਵੱਲੋਂ ਪਾਰਟੀ ਅਤੇ ਲੋਕਾਂ ਪ੍ਰਤੀ ਨਿਭਾਈਆਂ ਸੇਵਾਵਾਂ ਬਦਲੇ ਪਾਰਟੀ ਉਮੀਦਵਾਰ ਬਣਾਇਆ ਜਾਣਾ ਚਾਹੀਦਾ ਹੈ।ਸਰਦਾਰ ਘੁੰਮਣ ਲੁਧਿਆ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਨ ਅਤੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਰਹੇ ਹਨ।ਅਕਾਲੀ ਦਲ ਨੇ ਐਲਾਨ ਕੀਤਾ ਕਿ ਪਾਰਟੀ ਉਮੀਦਵਾਰ ਨੂੰ ਚੋਣ ਪ੍ਰਚਾਰ ਦੌਰਾਨ ਲੋੜੀਂਦੀ ਮਦਦ ਕਰਨ ਵਾਸਤੇ ਪੰਜ ਮੈਂਬਰੀ ਪ੍ਰਚਾਰ ਕਮੇਟੀ ਵੀ ਬਣਾਈ ਗਈ ਹੈ ਜਿਸ ਵਿਚ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਸਰਦਾਰ ਹੀਰਾ ਸਿੰਘ ਗਾਬੜੀਆ, ਸ੍ਰੀ ਹਰੀਸ਼ ਰਾਏ ਢਾਂਡਾ ਅਤੇ ਸਰਦਾਰ ਪ੍ਰਿਤਪਾਲ ਸਿੰਘ ਪਾਲੀ ਨੂੰ ਸ਼ਾਮਲ ਕੀਤਾ ਗਿਆ ਹੈ। ਡਾ. ਦਲਜੀਤ ਸਿੰਘ ਚੀਮਾ ਨੂੰ ਜ਼ਿਮਨੀ ਚੋਣ ਵਾਸਤੇ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

By Gurpreet Singh

Leave a Reply

Your email address will not be published. Required fields are marked *