ਪੰਜਾਬ ਚ ਫੇਰ ਗੁਰਦੁਆਰਾ ਸਾਹਿਬ ‘ਚ ਬੇਅਦਬੀ, ਪਾਵਨ ਸਰੂਪ ਦੇ ਅੰਗ ਪਾੜੇ!

ਨੈਸ਼ਨਲ ਟਾਈਮਜ਼ ਬਿਊਰੋ:- ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਇਲਾਕੇ ਦੇ ਪਿੰਡ ਨੂਰਪੁਰ ਜੱਟਾਂ ਤੋਂ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਗੰਭੀਰ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅੰਗ ਪਾੜੇ ਹੋਏ ਮਿਲੇ ਹਨ। ਇਸ ਘਟਨਾ ਕਾਰਨ ਇਲਾਕੇ ‘ਚ ਭਾਰੀ ਰੋਸ ਦਾ ਮਾਹੌਲ ਬਣ ਗਿਆ ਹੈ ਅਤੇ ਸੰਗਤ ਦੇ ਮਨ ਨੂੰ ਗਹਿਰੀ ਠੇਸ ਪੁੱਜੀ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਬੀਤੇ ਦਿਨ ਇੱਥੇ ਇੱਕ ਧਾਰਮਿਕ ਸਮਾਗਮ ਹੋਇਆ ਸੀ। ਸਮਾਗਮ ਮਗਰੋਂ ਜਦੋਂ ਉਨ੍ਹਾਂ ਗੁਰਦੁਆਰਾ ਸਾਹਿਬ ਦਾ ਦੌਰਾ ਕੀਤਾ ਤਾਂ ਪਾਵਨ ਸਰੂਪ ਦੇ ਅੰਗ ਪਾੜੇ ਹੋਏ ਮਿਲੇ।ਗ੍ਰੰਥੀ ਨੇ ਇਹ ਵੀ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਸੀਸੀਟੀਵੀ ਕੈਮਰੇ ਤਾਂ ਲੱਗੇ ਹੋਏ ਸਨ, ਪਰ ਤਕਨੀਕੀ ਖ਼ਰਾਬੀ ਕਾਰਨ ਉਹ ਕੰਮ ਨਹੀਂ ਕਰ ਰਹੇ ਸਨ। ਫਿਲਹਾਲ ਇਹ ਅਜੇ ਸਪਸ਼ਟ ਨਹੀਂ ਹੋ ਸਕਿਆ ਕਿ ਇਹ ਗੰਭੀਰ ਘਟਨਾ ਕਿਹੜੇ ਸ਼ਖ਼ਸ ਜਾਂ ਤੱਤ ਵੱਲੋਂ ਕੀਤੀ ਗਈ ਹੈ।ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਕਵਾਇਦ ਜਾਰੀ ਹੈ।

By Gurpreet Singh

Leave a Reply

Your email address will not be published. Required fields are marked *