ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਤੋਂ ਕਾਂਗਰਸ ਦੇ ਐਮ.ਪੀ. ਗੁਰਜੀਤ ਸਿੰਘ ਔਜਲਾ ਅੱਜ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਕੇ ਮਹਿਲ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਮਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ।
ਗੁਰਪੁਰਬ ਮੌਕੇ ਸ੍ਰੀ ਔਜਲਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਾਨੂੰ ਮਨੁੱਖਤਾ, ਧੀਰਜ ਅਤੇ ਇਨਸਾਫ਼ ਦੀ ਸਿੱਖ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਰਸਤੇ ‘ਤੇ ਤੁਰਦਿਆਂ ਚੰਗੇ ਕੰਮ ਕਰਨੇ ਚਾਹੀਦੇ ਹਨ।
ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਨਮਾਨ ਵੀ ਕੀਤਾ। ਸੰਗਤਾਂ ਨੇ ਵੀ ਗੁਰਪੁਰਬ ਮੌਕੇ ਗੁਰੂ ਘਰ ਹਾਜ਼ਰੀ ਭਰ ਕੇ ਅਰਦਾਸ ਕੀਤੀ।
