ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਮ ਗੁਰੂ ਤੇਗ ਬਹਾਦਰ ਜੀ ਦੇ ਨਾਂ ‘ਤੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਗੁਰੂ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਹੈ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਇਹ ਇੱਕ ਸੱਚਾ ਤਰੀਕਾ ਹੋਵੇਗਾ।
ਵੜਿੰਗ ਨੇ ਲਿਖਿਆ ਕਿ ਗੁਰੂ ਤੇਗ ਬਹਾਦਰ ਜੀ ਨੇ ਕਸ਼ਮੀਰੀ ਪੰਡਿਤਾਂ ਦੀ ਰੱਖਿਆ ਲਈ ਆਪਣੀ ਜਾਨ ਦੇ ਦਿੱਤੀ। ਉਨ੍ਹਾਂ ਨੂੰ “ਹਿੰਦ ਦੀ ਚਾਦਰ” ਕਿਹਾ ਜਾਂਦਾ ਹੈ, ਇਸ ਲਈ ਰੇਲਵੇ ਸਟੇਸ਼ਨ ਦਾ ਨਾਂ ਉਨ੍ਹਾਂ ਦੇ ਨਾਂ ‘ਤੇ ਰੱਖਣਾ ਉਚਿਤ ਹੋਵੇਗਾ।
