ਗੁਜਰਾਤ ਟਾਈਟਨਸ ਅਤੇ ਦਿੱਲੀ ਕੈਪੀਟਲਜ਼ ਵਿਚਕਾਰ ਆਈਪੀਐਲ 2025 ਦਾ 35ਵਾਂ ਮੈਚ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦਿੱਲੀ ਨੇ 20 ਓਵਰਾਂ ‘ਚ 8 ਵਿਕਟਾਂ ਗੁਆ ਕੇ 203 ਦੌੜਾਂ ਬਣਾਈਆਂ ਤੇ ਗੁਜਰਾਤ ਨੂੰ ਜਿੱਤ ਲਈ 204 ਦੌੜਾਂ ਦਾ ਟੀਚਾ ਦਿੱਤਾ। ਦਿੱਲੀ ਲਈ ਅਕਸ਼ਰ ਪਟੇਲ ਨੇ 39 ਦੌੜਾਂ, ਆਸ਼ੁਤੋਸ਼ ਸ਼ਰਮਾ ਨੇ 37 ਦੌੜਾਂ, ਟ੍ਰਿਸਟਨ ਸਟੱਬਸ ਨੇ 31 ਦੌੜਾਂ, ਕਰੁਣ ਨਾਇਰ ਨੇ 31 ਦੌੜਾਂ, ਕੇਐੱਲ ਰਾਹੁਲ ਨੇ 28 ਦੌੜਾਂ ਤੇ ਅਭਿਸ਼ੇਕ ਪੋਰੇਲ ਨੇ 18 ਦੌੜਾਂ ਬਣਾਈਆਂ। ਗੁਜਰਾਤ ਲਈ ਮੁਹੰਮਦ ਸਿਰਾਜ ਨੇ 1, ਅਰਸ਼ਦ ਖਾਨ ਨੇ 1 ਤੇ ਪ੍ਰਸਿੱਧ ਕ੍ਰਿਸ਼ਨਾ ਨੇ 4 ਵਿਕਟਾਂ ਤੇ ਇਸ਼ਾਂਤ ਸ਼ਰਮਾ ਨੇ 1 ਤੇ ਰਵੀਸ੍ਰੀਨਿਵਾਸਨ ਨੇ 1 ਵਿਕਟਾਂ ਲਈਆਂ। ਦੋਵੇਂ ਟੀਮਾਂ ਆਈਪੀਐਲ ਦੇ ਮੌਜੂਦਾ ਸੀਜ਼ਨ ਵਿੱਚ ਸ਼ਾਨਦਾਰ ਰਹੀਆਂ ਹਨ, ਇਸ ਲਈ ਇੱਕ ਦਿਲਚਸਪ ਮੈਚ ਦੀ ਉਮੀਦ ਕੀਤੀ ਜਾ ਸਕਦੀ ਹੈ। ਦਿੱਲੀ ਨੇ ਸਿਰਫ਼ ਇੱਕ ਮੈਚ ਹਾਰਿਆ ਹੈ, ਜਦਕਿ ਗੁਜਰਾਤ ਨੂੰ ਦੋ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਹੈੱਡ ਟੂ ਹੈੱਡ
ਕੁੱਲ ਮੈਚ – 5
ਗੁਜਰਾਤ – 2 ਜਿੱਤਾਂ
ਦਿੱਲੀ – 3 ਜਿੱਤਾਂ
ਦੋਵੇਂ ਟੀਮਾਂ ਦੀ ਪਲੇਇੰਗ 11
ਦਿੱਲੀ ਕੈਪੀਟਲਜ਼ : ਅਭਿਸ਼ੇਕ ਪੋਰੇਲ, ਕਰੁਣ ਨਾਇਰ, ਕੇਐਲ ਰਾਹੁਲ (ਵਿਕਟਕੀਪਰ), ਟ੍ਰਿਸਟਨ ਸਟੱਬਸ, ਅਕਸ਼ਰ ਪਟੇਲ (ਕਪਤਾਨ), ਆਸ਼ੂਤੋਸ਼ ਸ਼ਰਮਾ, ਵਿਪਰਾਜ ਨਿਗਮ, ਮਿਸ਼ੇਲ ਸਟਾਰਕ, ਕੁਲਦੀਪ ਯਾਦਵ, ਮੋਹਿਤ ਸ਼ਰਮਾ, ਮੁਕੇਸ਼ ਕੁਮਾਰ
ਗੁਜਰਾਤ ਟਾਈਟਨਜ਼ : ਸਾਈ ਸੁਧਰਸਨ, ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਸ਼ਾਹਰੁਖ ਖਾਨ, ਰਾਹੁਲ ਤਿਵੇਤੀਆ, ਰਾਸ਼ਿਦ ਖਾਨ, ਅਰਸ਼ਦ ਖਾਨ, ਰਵੀਸਰੀਨਿਵਾਸਨ ਸਾਈ ਕਿਸ਼ੋਰ, ਪ੍ਰਸਿਧ ਕ੍ਰਿਸ਼ਨਾ, ਮੁਹੰਮਦ ਸਿਰਾਜ, ਇਸ਼ਾਂਤ ਸ਼ਰਮਾ