ਮੋਹਾਲੀ (ਗੁਰਪ੍ਰੀਤ ਸਿੰਘ): ਟੈਕਨੀਕਲ ਸਰਵਿਸ ਯੂਨੀਅਨ (ਰਜਿ.) ਸਰਕਲ ਮੋਹਾਲੀ, ਪੈਨਸ਼ਨਰਜ਼ ਐਸੋਸੀਏਸ਼ਨ, ਅਤੇ ਸੀ.ਐਚ.ਬੀ. ਕਾਮਿਆਂ ਨੇ ਖਰੜ ਅਤੇ ਲਾਲੜੂ ਡਵੀਜ਼ਨਾਂ ਦੇ ਨਿੱਜੀਕਰਨ ਦੀ ਤਿਆਰੀ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ਹੈ। ਅੱਜ 21 ਅਪ੍ਰੈਲ 2025 ਨੂੰ ਜਾਰੀ ਪ੍ਰੈਸ ਬਿਆਨ ਰਾਹੀਂ ਆਗੂਆਂ ਨੇ ਸਰਕਾਰ ਦੀ ਨੀਤੀ ਦੀ ਕੜੀ ਨਿੰਦਾ ਕਰਦਿਆਂ, 23 ਅਪ੍ਰੈਲ ਨੂੰ ਮੋਹਾਲੀ ‘ਚ ਵਿਸ਼ਾਲ ਕਨਵੇਂਸ਼ਨ ਕਰਣ ਦਾ ਐਲਾਨ ਕੀਤਾ।
ਗੁਰਬਖਸ਼ ਸਿੰਘ ਪ੍ਰਧਾਨ ਟੀ.ਐਸ.ਯੂ. ਸਰਕਲ ਮੋਹਾਲੀ, ਮੁੱਖ ਸਲਾਹਕਾਰ ਲੱਖਾ ਸਿੰਘ, ਸਾਥੀ ਗੁਰਮੀਤ ਸਿੰਘ ਪ੍ਰਧਾਨ ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਮੋਹਾਲੀ ਨੇ ਬਿਆਨ ਜਾਰੀ ਕਰਦਿਆਂ ਬਿਜਲੀ ਨਿਗਮ ਦੀਆਂ ਦੋ ਡਵੀਜ਼ਨਾਂ ਖਰੜ ਅਤੇ ਲਾਲੜੂ ਦੀ ਵਾਗਡੋਰ ਨਿੱਜੀ ਹੱਥਾਂ ਵਿੱਚ ਸੌਂਪਣ ਦੀ ਤਿਆਰੀ ਨੂੰ ਬਿਜਲੀ ਖੇਤਰ ਦੇ ਨਿਜੀਕਰਣ ਵੱਲ ਇੱਕ ਹੋਰ ਕਦਮ ਦੱਸਿਦਆਂ ਇਸ ਦੀ ਜ਼ੌਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਸਮੁੱਚੇ ਮੋਹਾਲੀ ਦੇ ਰੈਗੂਲਰ, ਆਊਸਟਸੋਰਸਡ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਰਕਾਰ ਦੇ ਇਸ ਮੁਲਾਜ਼ਮ, ਆਊਡਸੋਰਡ, ਪੈਨਸ਼ਨਰਜ਼ ਦੋਖੀ ਫੈਸਲੇ ਦਾ ਜ਼ੋਰਦਾਰ ਵਿਰੋਧ ਅਤੇ ਨਿਖੇਧੀ ਕਰਨ ਦੀ ਅਪੀਲ ਕੀਤੀ ਗਈ। ਆਗੂਆਂ ਵੱਲੋਂ ਪ੍ਰੈਸ ਬਿਆਨ ਰਾਹੀਂ ਦੱਸਿਆ ਗਿਆ ਕਿ ਬਿਜਲੀ ਨਿਗਮ ਪੀ.ਡੀ.ਸੀ. (ਪੰਜਾਬ ਵਿਕਾਸ ਕਮਿਸ਼ਨ) ਦੀ ਸਿਫਾਰਿਸ਼ ਤੇ ਸੂਬੇ ’ਚ ਖਰੜ ਤੇ ਲਾਲੜੂ ਦੋ ਡਵੀਜ਼ਨਾਂ ਦਾ ਨਿੱਜੀਕਰਨ ਕਰਨ ਲਈ ਅੱਜ 21 ਅਪ੍ਰੈਲ ਨੂੰ ਇਕ ਮੀਟਿੰਗ ’ਚ ਬਿਜਲੀ ਨਿਗਮ ਦੇ ਅਧਿਕਾਰੀਆਂ ਵੱਲੋਂ ਦੋਵਾਂ ਡਵੀਜ਼ਨਾਂ ਦੇ ਅੰਕੜੇ ਪੇਸ਼ ਕੀਤੇ ਜਾਣਗੇ। ਆਗੂਆਂ ਵੱਲੋਂ ਇਸ ਪ੍ਰੈਸ ਬਿਆਨ ਰਾਹੀਂ ਪੰਜਾਬ ਦੇ ਸਮੂਹ ਬਿਜਲੀ ਮੁਲਾਜ਼ਮਾਂ ਨੂੰ ਇੱਕ ਜੋਰਦਾਰ ਅਪੀਲ ਰਾਹੀਂ ਕਿਹਾ ਗਿਆ ਕਿ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਵਾਉਣ ਲਈ ਇਕਜੁੱਟਤਾ ਅਤੇ ਵਿਸ਼ਾਲ ਸੰਘਰਸ਼ ਕਰਨ ਦੀ ਸਮੇਂ ਦੀ ਅਣਸਰਦੀ ਲੋੜ ਹੈ।
ਮੁਲਾਜ਼ਮ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚੰਡੀਗੜ੍ਹ ਬਿਜਲੀ ਬੋਰਡ ਦਾ ਪ੍ਰਾਈਵੇਟ ਕਰਨ ਤੋਂ ਬਾਅਦ ਅੱਜ ਉੱਥੇ ਰੈਗੂਲਰ ਮੁਲਾਜ਼ਮ, ਪੈਨਸ਼ਨਰ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਕੰਪਨੀ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਉਨ੍ਹਾਂ ਦੀ ਪਿਛਲੀਆਂ ਸਰਵਿਸਾਂ ਭੰਗ ਕਰਕੇ ਉਨ੍ਹਾਂ ਨੂੰ ਇੱਕ ਸਾਲ ਦੇ ਪ੍ਰੋਵੇਸ਼ਨ ਪੀਰੀਅਡ ਤੇ ਬਹੁਤ ਘਣੋਨੀਆਂ ਸ਼ਰਤਾਂ ਤੇ ਰੱਖਿਆ ਹੈ।ਆਊਟਸੋਰਸ ਮੁਲਾਜ਼ਮਾਂ ਨੂੰ ਕੱਢਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਪੈਨਸ਼ਨਰਾਂ ਨੂੰ ਪੈਨਸ਼ਨਾਂ ਕਿਸਨੇ ਦੇਣੀਆਂ ਹਨ, ਇਹ ਵੀ ਅਜੇ ਤੱਕ ਤੈਅ ਨਹੀਂ ਹੋ ਸਕਿਆ। ਇਸ ਲਈ ਅਸੀਂ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਖਪਤਕਾਰਾਂ ਦੇ ਉੱਤੇ ਬਹੁਤ ਵੱਡਾ ਹਮਲਾ ਇਸ ਸਰਕਾਰ ਅਤੇ ਮੈਨੇਜਮੈਂਟ ਵੱਲੋਂ ਕੀਤਾ ਗਿਆ ਹੈ। ਇਸਦਾ ਸਾਨੂੰ ਡਟਕੇ ਵਿਰੋਧ ਕਰਨਾ ਚਾਹੀਦਾ ਹੈ। ਕਿਸੇ ਵੀ ਸੂਰਤ ਵਿੱਚ ਨਿੱਜੀਕਰਨ ਨੂੰ ਪ੍ਰਵਾਨ ਨਹੀਂ ਕਰਨਾ ਚਾਹੀਦਾ। ਅਸੀਂ ਇਸ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਾਉਣ ਲਈ ਪੂਰਾ ਤਾਨ ਲਾ ਦੇਵਾਂਗੇ। ਮਿਤੀ 23 ਅਪ੍ਰੈਲ 2025 ਨੂੰ ਇਸ ਮੁੱਦੇ ਨੂੰ ਲੈ ਕੇ ਇੱਕ ਵਿਸ਼ਾਲ ਕਨਵੈਨਸ਼ਨ ਸਮੂਹ ਬਿਜਲੀ ਮੁਲਾਜ਼ਮਾਂ, ਪੈਨਸ਼ਨਰ ਅਤੇ ਸੀ.ਐਚ.ਬੀ. ਕਾਮਿਆਂ ਦੀ ਸਾਂਝੇ ਤੌਰ ਤੇ ਮੋਹਾਲੀ ਵਿਖੇ ਕੀਤੀ ਜਾ ਰਹੀ ਹੈ। ਇਸ ਵਿੱਚ ਵੀ ਸਾਥੀਆਂ ਨੂੰ ਵੱਧ—ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ।
ਅੱਜ ਦੇ ਇਸ ਪੰਜਾਬ ਸਰਕਾਰ ਦੀ ਅਰਥੀ ਫੂਕ ਰੈਲੀ ਵਿੱਚ ਗੁਰਬਖਸ਼ ਸਿੰਘ ਪ੍ਰਧਾਨ ਟੀ.ਐਸ.ਯੂ., ਵਿਜੇ ਕੁਮਾਰ ਪ੍ਰਧਾਨ ਪੈਨਸ਼ਨ ਐਸੋਸੀਏਸ਼ਨ, ਗੁਰਮੀਤ ਸਿੰਘ ਸੀ.ਐਚ.ਬੀ. ਕਾਮਿਆਂ ਦੇ ਸਰਕਲ ਪ੍ਰਧਾਨ, ਅਮਨਿੰਦਰ ਸਿੰਘ ਡਿਵੀਜ਼ਨ ਪ੍ਰਧਾਨ ਜ਼ੀਰਕਪੁਰ ਅਤੇ ਜਗਮੋਹਨ ਸਿੰਘ ਮੀਤ ਪ੍ਰਧਾਨ ਡਿਵੀਜ਼ਨ ਜ਼ੀਰਕਪੁਰ, ਏਕਮ ਸਿੱਧੂ ਮੋਹਾਲੀ,ਰਜਿੰਦਰ ਸਿੰਘ ਸਾਬਕਾ ਚੀਫ਼ ਆਰਗੇਨਾਈਜ਼ਰ ਪੰਜਾਬ, ਜਤਿੰਦਰ ਸਿੰਘ ਐਸ.ਡੀ.ਓ. ਪੈਨਸ਼ਨ ਐਸੋਸੀਏਸ਼ਨ ਡਵੀਜ਼ਨ ਪ੍ਰਧਾਨ ਮੁਹਾਲੀ, ਸਤਵੰਤ ਸਿੰਘ, ਜਸਪਾਲ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਸਰਬਜੀਤ ਸਿੰਘ, ਪਰਮਜੀਤ ਸਿੰਘ, ਕਪਿਲ ਦੇਵ, ਬਲਵੀਰ ਸਿੰਘ, ਸੁਰਿੰਦਰ ਮੱਲੀ, ਐਸ.ਡੀ.ਓ. ਸੰਦੀਪ ਨਾਗਪਾਲ, ਸੋਹਨ ਸਿੰਘ, ਜੋਰਾਵਰ ਸਿੰਘ ਪ੍ਰਧਾਨ ਸੀ ਐਚ ਬੀ ਠੇਕਾ, ਅਜੀਤ ਸਿੰਘ, ਹਰਬੰਸ ਸਿੰਘ,ਅਤੇ ਮੁਲਾਜਮ ਯੂਨੀਅਨ ਨੇ ਲੋਕਾਂ ਨੂੰ ਇਸ ਨਿੱਜੀਕਰਨ ਨੂੰ ਰੱਦ ਕਰਾਉਣ ਲਈ ਮਹਾਨ ਸ਼ਹੀਦਾਂ ਦੇ ਰਾਹ ਤੇ ਚੱਲਕੇ ਕੁਰਬਾਨੀਆਂ ਦੇਣ ਲਈ ਪ੍ਰੇਰਿਆ ਗਿਆ।