ਨੈਸ਼ਨਲ ਟਾਈਮਜ਼ ਬਿਊਰੋ :- ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਪਾਕਿਸਤਾਨ ਖ਼ਿਲਾਫ਼ ਵੱਡਾ ਐਕਸ਼ਨ ਲੈਂਦਿਆਂ 5 ਸਖ਼ਤਫ਼ੈਸਲੇ ਲਏ ਹਨ। ਇਹ ਫ਼ੈਸਲੇ ਰਾਸ਼ਟਰ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਲਏ ਗਏ ਹਨ।
ਅਟਾਰੀ-ਵਾਹਘਾ ਬਾਰਡਰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਗਿਆ ਹੈ
ਸਿੰਧੂ ਜਲ ਸਮਝੌਤੇ ‘ਤੇ ਅਸਥਾਈ ਰੋਕ ਲਾ ਦਿੱਤੀ ਗਈ ਹੈ
SAARC ਵੀਜ਼ਾ ਸਰਵਿਸ ਨੂੰ ਅਣਸ਼ਚਿਤ ਸਮੇਂ ਲਈ ਰੱਦ ਕਰ ਦਿੱਤਾ ਗਿਆ ਹੈ
ਪਾਕਿਸਤਾਨੀ ਨਾਗਰਿਕਾਂ ਨੂੰ SPES ਤਹਿਤ ਪਹਿਲਾਂ ਦਿੱਤੇ ਗਏ ਸਾਰੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ
SPES ਵੀਜ਼ੇ ਵਾਲੇ ਪਾਕਿਸਤਾਨੀ ਨਾਗਰਿਕਾਂ ਨੂੰ 48 ਘੰਟਿਆਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ ਜਾਰੀ ਕੀਤਾ ਗਿਆ ਹੈ
