ਪਾਣੀ ਰੋਕਣਾ ਜੰਗ ਨੂੰ ਸੱਦਾ ਦੇਣ ਬਰਾਬਰ – ਪਾਕਿਸਤਾਨੀ ਪ੍ਰਧਾਨ ਮੰਤਰੀ

ਨੈਸ਼ਨਲ ਟਾਈਮਜ਼ ਬਿਊਰੋ :- ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਘਾਤਕ ਅੱਤਵਾਦੀ ਹਮਲੇ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਨੂੰ ਹੋਰ ਵੀ ਵਧਾ ਦਿੱਤਾ ਹੈ। ਹਮਲੇ ‘ਚ 1 ਨੇਪਾਲੀ ਨਾਗਰਿਕ ਸਣੇ 26 ਟੂਰਿਸਟਾਂ ਦੀ ਮੌਤ ਹੋਣ ਤੋਂ ਬਾਅਦ ਭਾਰਤ ਸਰਕਾਰ ਨੇ ਸਖ਼ਤ ਰਵੱਈਆ ਅਖਤਿਆਰ ਕਰਦਿਆਂ ਵਾਹਗਾ ਬਾਰਡਰ ਨੂੰ ਬੰਦ ਕਰਨ, ਪਾਕਿਸਤਾਨੀ ਨਾਗਰਿਕਾਂ ਨੂੰ ਵੀਜ਼ਾ ਨਾ ਦੇਣ, ਅਤੇ ਸਿੰਧੂ ਜਲ ਸੰਧੀ ਰੱਦ ਕਰਨ ਵਰਗੇ ਵੱਡੇ ਕਦਮ ਚੁੱਕੇ ਹਨ।

ਭਾਰਤ ਵੱਲੋਂ ਲਏ ਗਏ ਇਨ੍ਹਾਂ ਫੈਸਲਿਆਂ ਦੇ ਤੁਰੰਤ ਬਾਅਦ ਪਾਕਿਸਤਾਨ ‘ਚ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਦੀ ਅਗਵਾਈ ਹੇਠ ਰਾਸ਼ਟਰੀ ਸੁਰੱਖਿਆ ਕਮੇਟੀ ਦੀ ਐਮਰਜੈਂਸੀ ਮੀਟਿੰਗ ਹੋਈ, ਜਿਸ ‘ਚ ਤਿੰਨਾਂ ਫੌਜਾਂ ਦੇ ਮੁਖੀ, ਕਈ ਮੰਤਰੀ ਤੇ ਉੱਚ ਅਧਿਕਾਰੀ ਸ਼ਾਮਲ ਹੋਏ। ਮੀਟਿੰਗ ਦੌਰਾਨ ਸ਼ਰੀਫ਼ ਨੇ ਭਾਰਤ ਵੱਲੋਂ ਸਿੰਧੂ ਜਲ ਸੰਧੀ ਨੂੰ ਰੱਦ ਕਰਨਾ ਜੰਗ ਦਾ ਸਿੱਧਾ ਸੱਦਾ ਦੱਸਿਆ। ਉਨ੍ਹਾਂ ਐਲਾਨ ਕੀਤਾ ਕਿ ਹੁਣ ਪਾਕਿਸਤਾਨ ਭਾਰਤ ਨਾਲ ਕਿਸੇ ਤਰ੍ਹਾਂ ਦਾ ਵੀ ਵਪਾਰ ਨਹੀਂ ਕਰੇਗਾ।

ਪਾਕਿਸਤਾਨ ਨੇ ਭਾਰਤੀ ਏਅਰਸਪੇਸ ਬੰਦ ਕਰਨ ਦੇ ਨਾਲ-ਨਾਲ ਇੱਤੇਕਾਦ ਕੀਤਾ ਕਿ ਇਸ ਦੇਸ ਵਿਚਲੇ ਭਾਰਤੀ ਅੰਬੈਸੀ ਅਧਿਕਾਰੀਆਂ ਦੀ ਗਿਣਤੀ ਵੀ ਘਟਾਈ ਜਾਵੇਗੀ। ਉੱਥੋਂ ਦੀ ਸਰਕਾਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਭਾਰਤ ਪਾਕਿਸਤਾਨ ਦੇ ਹਿੱਸੇ ਦੇ ਪਾਣੀ ਨੂੰ ਰੋਕਣ ਜਾਂ ਉਸ ਦਾ ਰੁਖ਼ ਮੋੜਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਇਹ ਨਤੀਜੇ ਸਵਰੂਪ ਲੜਾਈ ਦੀ ਸ਼ੁਰੂਆਤ ਹੋ ਸਕਦੀ ਹੈ।

ਇਸ ਸਾਰੇ ਹਾਲਾਤ ਵਿਚ, ਪਾਕਿ ਨੇ ਭਾਰਤ ‘ਤੇ ਘੱਟ ਗਿਣਤੀ ਭਾਈਚਾਰਿਆਂ ਖ਼ਾਸ ਕਰਕੇ ਮੁਸਲਮਾਨਾਂ ਖ਼ਿਲਾਫ਼ ਜੁਲਮ ਕਰਨ ਅਤੇ ਉਨ੍ਹਾਂ ਦੇ ਹੱਕ ਖੋਹਣ ਦਾ ਵੀ ਦੋਸ਼ ਲਾਇਆ ਹੈ। ਦੋਹਾਂ ਦੇਸ਼ਾਂ ਵਿਚਕਾਰ ਤਣਾਅ ਨੇ ਅੰਤਰਰਾਸ਼ਟਰੀ ਪੱਧਰ ‘ਤੇ ਵੀ ਚਿੰਤਾ ਪੈਦਾ ਕਰ ਦਿੱਤੀ ਹੈ।

By Rajeev Sharma

Leave a Reply

Your email address will not be published. Required fields are marked *