ਪਠਾਨਕੋਟ- ਪਹਿਲਗਾਮ ਹਮਲੇ ਤੋਂ ਬਾਅਦ ਪੂਰੇ ਦੇਸ਼ ‘ਚ ਮਾਹੌਲ ਤਣਾਅਪੂਰਨ ਹੋ ਗਿਆ ਹੈ, ਜਿਸ ਨੂੰ ਲੈ ਕੇ ਪੰਜਾਬ ਪੁਲਸ ਵੀ ਹਾਈ ਅਲਰਟ ‘ਤੇ ਹੈ। ਇਸ ਦੇ ਮੱਦੇਨਜ਼ਰ ਪੰਜਾਬ ਪੁਲਸ ਵੱਲੋਂ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ‘ਤੇ ਸੁਰੱਖਿਆ ਵਧਾਈ ਗਈ ਹੈ। ਇੱਥੇ ਪੁਲਸ ਵੱਲੋਂ ਆਉਣ ਵਾਲੇ ਲੋਕਾਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਾਲ ਹੀ ਜੰਮੂ ਤੋਂ ਆਉਣ ਵਾਲੀਆਂ ਟਰੇਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਵੀ ਕੀਤੀ ਜਾ ਰਹੀ ਹੈ ਅਤੇ ਹੋਰ ਸੁਰੱਖਿਆ ਨੂੰ ਵਧਾਇਆ ਜਾ ਰਿਹਾ ਹੈ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇੱਥੇ ਦੱਸ ਦੇਈਏ ਕਿ ਪੁਲਸ ਵੱਲੋਂ ਲਗਾਤਾਰ ਫਲੈਗ ਮਾਰਚ ਕੀਤਾ ਜਾ ਰਿਹਾ ਹੈ।
