ਪਰਮਾਰ ਦੀ ਸਸਪੈਂਸ਼ਨ ਤੋਂ ਬਾਅਦ ਇਸ ਅਧਿਕਾਰੀ ਨੂੰ ਮਿਲਿਆ ਵਿਜੀਲੈਂਸ ਮੁਖੀ ਦਾ ਚਾਰਜ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਅਤੇ ਸਖ਼ਤ ਕਦਮ ਚੁੱਕਦਿਆਂ ਵਿਜੀਲੈਂਸ ਚੀਫ ਨੂੰ ਸਸਪੈਂਡ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਡਰਾਈਵਿੰਗ ਲਾਇਸੈਂਸ ਘਪਲੇ ਵਿਚ ਵਿਜੀਲੈਂਸ ਮੁਖੀ ਐੱਸ. ਪੀ. ਐੱਸ. ਪਰਮਾਰ ਨੂੰ ਸਸਪੈਂਡ ਕੀਤਾ ਗਿਆ ਹੈ। ਇਸ ਦੇ ਨਾਲ ਹੀ ਏਡੀਜੀਪੀ ਐੱਨਆਰਆਈ ਪੰਜਾਬ ਪਰਵੀਨ ਕੁਮਾਰ ਸਿਨ੍ਹਾ ਨੂੰ ਵਿਜੀਲੈਂਸ ਚੀਫ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਸਾਫ ਅਤੇ ਸਪੱਸ਼ਟ ਸ਼ਬਦਾਂ ਵਿਚ ਆਖ ਚੁੱਕੇ ਹਨ ਕਿ ਜਿਹੜਾ ਵੀ ਭ੍ਰਿਸ਼ਟਾਚਾਰੀਆਂ ਨੂੰ ਬਚਾਏਗਾ, ਉਹ ਨਹੀਂ ਬਚੇਗਾ। ਇਹ ਕਾਰਵਾਈ ਵੀ ਘਪਲੇਬਾਜ਼ਾਂ ਨੂੰ ਬਚਾਉਣ ਦੇ ਮਾਮਲੇ ਵਿਚ ਹੋਈ ਹੈ। ਵਿਜੀਲੈਂਸ ਚੀਫ ਦੇ ਨਾਲ-ਨਾਲ ਏ. ਆਈ. ਜੀ. ਸਵਰਨਦੀਪ ਸਿੰਘ ਅਤੇ ਐੱਸ. ਐੱਸ. ਪੀ. ਹਰਪ੍ਰੀਤ ਸਿੰਘ ਨੂੰ ਵੀ ਸਸਪੈਂਡ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲਾਇਸੈਂਸ ਘਪਲੇ ਵਿਚ ਕਰਵਾਈ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੇ ਚੱਲਦੇ ਜ਼ਿੰਮੇਵਾਰ ਅਫਸਰਾਂ ਨੂੰ ਸਸਪੈਂਡ ਕੀਤਾ ਗਿਆ ਹੈ। 

By Gurpreet Singh

Leave a Reply

Your email address will not be published. Required fields are marked *