ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਭਾਜਪਾ ਵਿੱਚ ਅੱਜ ਇੱਕ ਵੱਡੀ ਸਿਆਸੀ ਘਟਨਾ ਸਾਹਮਣੇ ਆਈ। ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਆਈਏਐਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਚਾਰ ਪੰਨਿਆਂ ਦੇ ਅਸਤੀਫ਼ੇ ਵਿੱਚ ਰਾਜੂ ਨੇ ਸਿੱਧੇ ਤੌਰ ’ਤੇ ਪਾਰਟੀ ਦੇ ਉੱਚ ਆਗੂਆਂ ’ਤੇ ਗੰਭੀਰ ਇਲਜ਼ਾਮ ਲਾਏ ਹਨ।ਰਾਜੂ, ਜੋ ਕਿ 2022 ਦੇ ਵਿਧਾਨ ਸਭਾ ਚੋਣਾਂ ਵਿੱਚ ਅੰਮ੍ਰਿਤਸਰ ਪੂਰਬੀ ਤੋਂ ਭਾਜਪਾ ਦੇ ਉਮੀਦਵਾਰ ਰਹੇ, ਨੇ ਆਪਣੇ ਅਸਤੀਫ਼ੇ ਵਿੱਚ ਭਾਜਪਾ ਦੇ ਸੰਗਠਨਾਤਮਕ ਜਨਰਲ ਸਕੱਤਰ ਸ੍ਰੀਵਾਸਤਵ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦਾ ਨਾਂ ਲੈ ਕੇ ਉਨ੍ਹਾਂ ਉੱਤੇ ਪਾਰਟੀ ਨਿਯਮਾਂ ਦੀ ਉਲੰਘਣਾ ਕਰਨ ਦੇ ਨਾਲ-ਨਾਲ ਅਧਿਕਾਰਾਂ ਦੀ ਦੁਰਵਰਤੋਂ ਦੇ ਦੋਸ਼ ਲਾਏ ਹਨ।

By Gurpreet Singh

Leave a Reply

Your email address will not be published. Required fields are marked *