ਪੰਜਾਬ ਦੇ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਲਈ ਜਾਰੀ ਹੋਏ ਸਖਤ ਹੁਕਮ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ਦਫ਼ਤਰੀ ਅਤੇ ਪ੍ਰਸ਼ਾਸਨਿਕ ਕੰਮਾਂ ਲਈ ਮੋਬਾਈਲ ਰਾਹੀਂ ਉਪਲੱਬਧ ਰਹਿਣ ਦੇ ਹੁਕਮ ਦਿੱਤੇ ਹਨ।

ਵਿਸ਼ੇਸ਼ ਸਕੱਤਰ ਪ੍ਰਸੋਨਲ ਪੰਜਾਬ ਸਰਕਾਰ ਨੇ ਵਿਸ਼ੇਸ਼ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰ ਅਤੇ ਸਕੱਤਰ ਪੰਜਾਬ ਨੂੰ ਜਾਰੀ ਕੀਤੇ ਸਖ਼ਤ ਹੁਕਮਾਂ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ਦਫ਼ਤਰੀ ਅਤੇ ਪ੍ਰਸ਼ਾਸਨਿਕ ਕੰਮਾਂ ਲਈ ਮੋਬਾਈਲ ਰਾਹੀਂ ਉਪਲੱਬਧ ਰਹਿਣ। ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ ਉਪਰੋਕਤ ਵਿਸ਼ੇ ਸਬੰਧੀ ਇਹ ਕਹਿਣ ਦੀ ਹਦਾਇਤ ਹੋਈ ਹੈ ਕਿ ਪ੍ਰਸਾਸ਼ਨ ਨਾਲ ਸਬੰਧਤ ਕਈ ਕੰਮ ਤੁਰਤ ਕੀਤੇ ਜਾਣੇ ਹੁੰਦੇ ਹਨ, ਜਿਸ ਕਾਰਨ ਇਨ੍ਹਾਂ ਕੰਮਾਂ ਨਾਲ ਸਬੰਧਤ ਅਫ਼ਸਰਾਂ ਦੀ ਉਪਲਬਧਤਾ ਜ਼ਰੂਰੀ ਹੋ ਜਾਂਦੀ ਹੈ।

ਕਈ ਵਾਰ ਵੇਖਣ ਵਿੱਚ ਆਇਆ ਹੈ ਕਿ ਕੁੱਝ ਅਫ਼ਸਰ ਦਫ਼ਤਰੀ ਸਮੇਂ ਤੋਂ ਬਾਅਦ ਮੋਬਾਈਲ ਉੱਤੇ ਉਪਲੱਬਧ ਨਹੀਂ ਹੁੰਦੇ, ਕਿਉਂਕਿ ਜਾਂ ਤਾਂ ਉਨ੍ਹਾਂ ਦਾ ਮੋਬਾਈਲ ਬੰਦ ਹੁੰਦਾ ਹੈ ਜਾਂ ਨੈੱਟਵਰਕ ਕਵਰੇਜ ਖੇਤਰ ਤੋਂ ਬਾਹਰ ਹੁੰਦਾ ਹੈ ਜਾ ਡਾਈਵਰਜਨ, ਫਲਾਈਟ ਮੋਡ ਉੱਤੇ ਲਗਾਇਆ ਹੁੰਦਾ ਹੈ।

By Gurpreet Singh

Leave a Reply

Your email address will not be published. Required fields are marked *