ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਤੜਕਸਾਰ ਵਾਪਰਿਆ ਹਾਦਸਾ, ਪੈ ਗਈਆਂ ਭਾਜੜਾਂ

ਨੈਸ਼ਨਲ ਟਾਈਮਜ਼ ਬਿਊਰੋ :- ਤੜਕਸਾਰ ਸਵਾਰੀਆਂ ਲੈ ਕੇ ਜਾ ਰਹੀ ਪੱਟੀ ਡੀਪੂ ਦੀ ਬੱਸ ਅਤੇ ਟਿੱਪਰ ਦਰਮਿਆਨ ਆਹਮੋ-ਸਾਹਮਣੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਬੱਸ ਵਿਚ ਸਵਾਰ ਕਰੀਬ ਅੱਧਾ ਦਰਜਨ ਸਵਾਰੀਆਂ ਡਰਾਈਵਰ ਸਮੇਤ ਜ਼ਖ਼ਮੀ ਹੋ ਗਈਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਭਰਤੀ ਕਰਵਾਇਆ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੱਟੀ ਡੀਪੂ ਦੇ ਬੱਸ ਡਰਾਈਵਰ ਰਣਧੀਰ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਸਵਾਰੀਆਂ ਲੈ ਕੇ ਬੱਸ ਨੰਬਰ ਪੀ.ਬੀ. 46 ਐੱਮ 9304 ਨੂੰ ਜਦੋਂ ਨਜਦੀਕ ਪਿੰਡ ਸ਼ਹਾਬਪੁਰ ਵਿਖੇ ਪੁੱਜਾ ਤਾਂ ਸੜਕ ਵਿਚਕਾਰ ਡਿੱਗੇ ਰੁੱਖ ਤੋਂ ਬਚਾਉਣ ਲਈ ਜਦੋਂ ਬਰੇਕ ਲਗਾਈ ਗਈ ਤਾਂ ਬਰੇਕ ਨਹੀਂ ਲੱਗੀ। ਇਸ ਤੋਂ ਬਾਅਦ ਬੱਸ ਸਾਹਮਣੇ ਤੋਂ ਆ ਰਹੇ ਟਿੱਪਰ ਨਾਲ ਜਾ ਕਰਾਈ। ਉਨ੍ਹਾਂ ਦੱਸਿਆ ਕਿ ਇਸ ਟੱਕਰ ਦੌਰਾਨ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। 

ਬੱਸ ਵਿਚ ਸਵਾਰ ਵਿਅਕਤੀ ਮੋਹਨ ਸਿੰਘ ਨੇ ਦੱਸਿਆ ਕਿ ਪੱਟੀ ਤੋਂ ਤਰਨ ਤਰਨ ਆ ਰਹੀ ਬੱਸ ਦਾ ਤਰਨ ਤਰਨ ਤੋਂ ਪੱਟੀ ਵਾਲੀ ਸਾਈਡ ਜਾ ਰਹੇ ਟਰੱਕ ਨਾਲ ਜਾ ਟਕਰਾਈ। ਇਸ ਟੱਕਰ ਦਾ ਮੁੱਖ ਕਾਰਨ ਸੜਕ ਉੱਪਰ ਡਿੱਗੇ ਰੁੱਖ ਨੂੰ ਦੱਸਿਆ ਗਿਆ ਹੈ। ਇਸ ਦੌਰਾਨ ਅੱਧਾ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਤਰਨਤਾਰਨ ਵਿਖੇ ਪਹੁੰਚਾਇਆ ਗਿਆ ਹੈ। ਇਸ ਦੌਰਾਨ ਪੁਲਸ ਵੱਲੋਂ ਮੌਕੇ ‘ਤੇ ਪਹੁੰਚਦੇ ਹੋਏ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਸਿਵਲ ਹਸਪਤਾਲ ਤਰਨ ਤਾਰਨ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਦੇ ਸ਼ਿਕਾਰ ਕਰੀਬ ਅੱਧਾ ਦਰਜਨ ਤੋਂ ਵੱਧ ਵਿਅਕਤੀਆਂ ਦਾ ਇਲਾਜ ਜਾਰੀ ਹੈ। ਜਿਨ੍ਹਾਂ ਵਿਚੋਂ ਕਈਆਂ ਨੂੰ ਡਿਸਚਾਰਜ ਵੀ ਕਰ ਦਿੱਤਾ ਗਿਆ ਹੈ।

By Gurpreet Singh

Leave a Reply

Your email address will not be published. Required fields are marked *