ਨੈਸ਼ਨਲ ਟਾਈਮਜ਼ ਬਿਊਰੋ :- ਗੋਆ ਵਿੱਚ ਇੱਕ ਧਾਰਮਿਕ ਯਾਤਰਾ ਦੌਰਾਨ ਭਗਦੜ ਮਚ ਗਈ, ਜਿਸ ਵਿੱਚ 7 ਲੋਕਾਂ ਦੀ ਮੌਤ ਹੋ ਗਈ। 30 ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਹੈ।
ਮਿਲੀ ਜਾਣਕਾਰੀ ਅਨੁਸਾਰ, ਗੋਆ ਵਿੱਚ ਸ਼ਿਰਗਾਓਂ ਮੰਦਰ ਯਾਤਰਾ ਦੌਰਾਨ ਭਗਦੜ ਮਚ ਗਈ ਹੈ। ਸ਼ਿਰਗਾਓਂ ਮੰਦਰ ਯਾਤਰਾ ‘ਚ ਭਗਦੜ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖ਼ਮੀ ਹੋ ਗਏ।
ਜਿਨ੍ਹਾਂ ਵਿਚ ਕਈ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜ਼ਖ਼ਮੀਆਂ ਨੂੰ ਉੱਤਰੀ ਗੋਆ ਦੇ ਮਾਪੁਸਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।