ਜੰਮੂ- ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ (ਐੱਲਓਸੀ) ‘ਤੇ ਪਾਕਿਸਤਾਨੀ ਫ਼ੌਜ ਨੇ ਬੁੱਧਵਾਰ ਨੂੰ ਦਰਜਨਾਂ ਸਰਹੱਦੀ ਪਿੰਡਾਂ ‘ਚ ਗੋਲੀਬਾਰੀ ਕੀਤੀ, ਜਿਸ ‘ਚ ਇਕ ਔਰਤ ਅਤੇ 2 ਬੱਚਿਆਂ ਸਣੇ 10 ਲੋਕਾਂ ਦੀ ਮੌਤ ਹੋ ਗਈ ਅਤੇ 38 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਵਲੋਂ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਚ 9 ਅੱਤਵਾਦੀ ਟਿਕਾਣਿਆਂ ‘ਤੇ ਮਿਜ਼ਾਈਲ ਹਮਲੇ ਕੀਤੇ ਜਾਣ ਦੇ ਬਾਅਦ ਪਾਕਿਸਤਾਨੀ ਫ਼ੌਜ ਦੀ ਜੰਗਬੰਦੀ ਦੀ ਉਲੰਘਣਾ ‘ਤੇ ਭਾਰਤੀ ਫ਼ੌਜ ਵੀ ਬਰਾਬਰ ਜਵਾਨ ਦੇ ਰਹੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਸਾਰੀਆਂ 10 ਮੌਤਾਂ, ਗੋਲੀਬਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਪੁੰਛ ਜ਼ਿਲ੍ਹੇ ‘ਚ ਹੋਈ ਅਤੇ 25 ਹੋਰ ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ ‘ਚ 10 ਲੋਕ ਜ਼ਖ਼ਮੀ ਹੋ ਗਏ ਅਤੇ ਰਾਜੌਰੀ ਜ਼ਿਲ੍ਹੇ ‘ਚ ਤਿੰਨ ਲੋਕ ਜ਼ਖ਼ਮੀ ਹੋਏ ਹਨ।