ਅਮਿਤ ਸ਼ਾਹ ਦੀ ‘ਆਪ੍ਰੇਸ਼ਨ ਸਿੰਦੂਰ’ ‘ਤੇ ਪਹਿਲੀ ਪ੍ਰਤੀਕਿਰਿਆ, ਕਿਹਾ- ਸਾਨੂੰ ਆਪਣੀਆਂ ਸੈਨਾਵਾਂ ‘ਤੇ ਮਾਣ ਹੈ

ਨਵੀਂ ਦਿੱਲੀ- ਕੇਂਦਰੀ ਮੰਤਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਕਿਸਤਾਨੀ ਵਿਚ ਕਈ ਅੱਤਵਾਦੀ ਟਿਕਾਣਿਆਂ ‘ਤੇ ਹੋਈ ਭਾਰਤ ਦੀ ਏਅਰ ਸਟਰਾਈਕ ‘ਤੇ ਪ੍ਰਤੀਕਿਰਿਆ ਦਿੱਤੀ ਹੈ।  ‘ਆਪ੍ਰੇਸ਼ਨ ਸਿੰਦੂਰ’ ‘ਤੇ ਅਮਿਤ ਸ਼ਾਹ ਨੇ ਕਿਹਾ ਕਿ ਇਹ ਪਹਿਲਗਾਮ ਹਮਲੇ ਵਿਚ ਮਾਰੇ ਗਏ ਸਾਡੇ ਬੇਕਸੂਰ ਭਰਾਵਾਂ ਦੇ ਕਤਲ ‘ਤੇ ਭਾਰਤ ਦਾ ਜਵਾਬ ਹੈ। ਮੋਦੀ ਸਰਕਾਰ ਭਾਰਤ ਅਤੇ ਇਸਦੇ ਲੋਕਾਂ ‘ਤੇ ਕਿਸੇ ਵੀ ਹਮਲੇ ਦਾ ਢੁਕਵਾਂ ਜਵਾਬ ਦੇਣ ਲਈ ਦ੍ਰਿੜ ਹੈ। ਭਾਰਤ ਅੱਤਵਾਦ ਨੂੰ ਜੜ੍ਹਾਂ ਤੋਂ ਖਤਮ ਕਰਨ ਲਈ ਦ੍ਰਿੜਤਾ ਨਾਲ ਵਚਨਬੱਧ ਹੈ। 

PunjabKesari

ਅਮਿਤ ਸ਼ਾਹ ਦੀ ਇਹ ਐਕਸ ਪੋਸਟ ਆਪ੍ਰੇਸ਼ਨ ਸਿੰਦੂਰ ਦੇ ਸਫ਼ਲ ਹੋਣ ਦੇ ਕੁਝ ਹੀ ਘੰਟਿਆਂ ਬਾਅਦ ਸਾਹਮਣੇ ਆਇਆ ਹੈ। ਭਾਰਤੀ ਫ਼ੌਜ ਨੇ ਮੰਗਲਵਾਰ-ਬੁੱਧਵਾਰ ਦੀ ਦਰਮਿਆਨੀ ਰਾਤ 1.44 ਵਜੇ ਦੇ ਕਰੀਬ ਐਲਾਨ ਕੀਤਾ ਕਿ ਉਨ੍ਹਾਂ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ ਦੇ 9 ਟਿਕਾਣਿਆਂ ਨੂੰ ਢਹਿ-ਢੇਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਪਹਿਲਗਾਮ ਅੱਤਵਾਦੀ ਹਮਲੇ ਵਿਚ 26 ਬੇਕਸੂਰ ਲੋਕਾਂ ਦੀ ਜਾਨ ਚੱਲੀ ਗਈ ਸੀ। ਇਸ ਹਮਲੇ ਨੂੰ ਪਾਕਿਸਤਾਨ ਸਥਿਤ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਸੰਗਠਨਾਂ ਨੇ ਅੰਜਾਮ ਦਿੱਤਾ ਸੀ।

By Rajeev Sharma

Leave a Reply

Your email address will not be published. Required fields are marked *