ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 8, 9 ਨਵੰਬਰ ਅਤੇ 10 ਮਈ ਦੀਆਂ ਪ੍ਰੀਖਿਆਵਾਂ ਤਣਾਅ ਕਾਰਨ ਮੁਲਤਵੀ ਕੀਤੀਆਂ

ਨੈਸ਼ਨਲ ਟਾਈਮਜ਼ ਬਿਊਰੋ :- ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੇ ਮੱਦੇਨਜ਼ਰ ਤੇ ਵਿੱਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰਖਦੇ ਹੋਏ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 8 ਮਈ, 9 ਮਈ ਅਤੇ 10 ਮਈ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਯੂਨੀਵਰਸਿਟੀ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਅਗਲੀ ਤਰੀਕਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਜਲਦੀ ਹੀ ਯੂਨੀਵਰਸਿਟੀ ਦੀ ਵੈੱਬਸਾਈਟ ‘ਤੇ ਦੇ ਦਿੱਤੀ ਜਾਵੇਗੀ। ਪ੍ਰੀਖਿਆ ਦਾ ਸਮਾਂ ਅਤੇ ਸਥਾਨ ਪਹਿਲਾਂ ਵਾਂਗ ਹੀ ਰਹੇਗਾ।

By Gurpreet Singh

Leave a Reply

Your email address will not be published. Required fields are marked *