ਨੈਸ਼ਨਲ ਟਾਈਮਜ਼ ਬਿਊਰੋ :- 22 ਅਪ੍ਰੈਲ 2025 ਨੂੰ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਭਾਰਤ ਨੇ ਪਾਕਿਸਤਾਨ ਸਪਾਂਸਰ ਅੱਤਵਾਦੀਆਂ ਨੂੰ ਕਰਾਰਾ ਜਵਾਬ ਦਿੱਤਾ। ‘ਆਪ੍ਰੇਸ਼ਨ ਸਿੰਦੂਰ’ ਤਹਿਤ ਭਾਰਤੀ ਫ਼ੌਜ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ PoK ਦੇ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਇਸ ਆਪ੍ਰੇਸ਼ਨ ਮਗਰੋਂ ਹੁਣ ਭਾਰਤ ਸਰਕਾਰ ਨੇ ਆਲ ਪਾਰਟੀ ਮੀਟਿੰਗ ਬੁਲਾ ਲਈ ਹੈ। ਇਸ ਬੈਠਕ ਵਿਚ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੂੰ ਆਪ੍ਰੇਸ਼ਨ ਸਿੰਦੂਰ ਦੇ ਸਬੰਧ ਵਿਚ ਜਾਣਕਾਰੀ ਦਿੱਤੀ ਜਾਵੇਗੀ ਅਤੇ ਅਗਲੀ ਰਣਨੀਤੀ ‘ਤੇ ਚਰਚਾ ਹੋਵੇਗੀ।
ਇਹ ਬੈਠਕ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ। ਇਸ ਦੌਰਾਨ ਸਾਰੀਆਂ ਪਾਰਟੀਆਂ ਨੂੰ ਆਪ੍ਰੇਸ਼ਨ ਸਿੰਦੂਰ ਨਾਲ ਹੀ ਭਵਿੱਖ ਦੀਆਂ ਤਿਆਰੀਆਂ ਦੇ ਸਬੰਧ ਵਿਚ ਜਾਣਕਾਰੀ ਦਿੱਤੀ ਜਾਵੇਗੀ।ਜਾਣਕਾਰੀ ਮੁਤਾਬਕ ਆਲ ਪਾਰਟੀ ਮੀਟਿੰਗ ਵਿਚ ਸਰਕਾਰ ਵਲੋਂ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਸੰਸਦੀ ਕਾਰਜਮੰਤਰੀ ਕਿਰੇਨ ਰਿਜਿਜੂ ਸ਼ਾਮਲ ਹਨ।