ਨੈਸ਼ਨਲ ਟਾਈਮਜ਼ ਬਿਊਰੋ :-ਭਾਰਤ ਅਤੇ ਪਾਕਿਸਤਾਨ ਵਿਚਕਾਰ ਬਣੀ ਜੰਗ-ਜਿਹੇ ਮਾਹੌਲ ਨੂੰ ਦੇਖਦੇ ਹੋਏ ਪੰਜਾਬ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਵਧਾਨੀ ਵਜੋਂ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰੀ ਹੁਕਮਾਂ ਅਨੁਸਾਰ, ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਸਭ ਸਕੂਲ 10 ਮਈ 2025 ਤੱਕ ਬੰਦ ਰਹਿਣਗੇ।
ਪ੍ਰਸ਼ਾਸਨ ਨੇ ਸਾਫ਼ ਕੀਤਾ ਹੈ ਕਿ ਇਹ ਫੈਸਲਾ ਸਿਰਫ਼ ਸੁਰੱਖਿਆ ਕਾਰਣਾਂ ਕਰਕੇ ਲਿਆ ਗਿਆ ਹੈ, ਤਾਂ ਜੋ ਕਿਸੇ ਵੀ ਅਣਚਾਹੀ ਸਥਿਤੀ ਤੋਂ ਬਚਿਆ ਜਾ ਸਕੇ।
ਇਹ ਵੀ ਦੱਸਣਾ ਯੋਗ ਹੈ ਕਿ ਹਾਲ ਹੀ ਵਿੱਚ ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਅਲਰਟ ਜਾਰੀ ਕੀਤਾ ਗਿਆ ਸੀ ਅਤੇ ਸਿਵਲ ਡਿਫੈਂਸ ਐਕਟ ਦੇ ਤਹਿਤ ਕਈ ਸਖ਼ਤ ਕਦਮ ਚੁੱਕੇ ਗਏ ਹਨ।
ਸਰਕਾਰੀ ਅਧਿਕਾਰੀਆਂ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੂਰੀ ਤਰ੍ਹਾਂ ਸਾਵਧਾਨੀ ਵਰਤਣ ਅਤੇ ਬੱਚਿਆਂ ਨੂੰ ਘਰ ਤੱਕ ਸੀਮਤ ਰੱਖਣ।

ਪੰਜਾਬ de ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਭਾਰਤ ਪਾਕਿਸਤਾਨ ਵਿਚਾਲੇ ਚਲ ਰਹੇ ਵਿਵਾਦ ਦੇ ਮੱਦੇਨਜ਼ਰ ਆਪਣੇ ਟਵਿੱਟਰ ਹੈਂਡਲ ਤੋਂ ਪੰਜਾਬ ਦੇ ਸਕੂਲ, ਕਾਲਜਾਂ ਚ ਅਗਲੇ 3 ਦਿਨ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
