ਪਟਿਆਲਾ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ, ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ

ਪਟਿਆਲਾ, 9 ਮਈ (ਗੁਰਪ੍ਰੀਤ ਸਿੰਘ): ਦੱਖਣੀ ਏਸ਼ੀਆ ‘ਚ ਵੱਧ ਰਹੇ ਤਣਾਅ ਅਤੇ ਸੁਰੱਖਿਆ ਦੇ ਮੱਦੇਨਜ਼ਰ, ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਸਖਤ ਐਡਵਾਈਜ਼ਰੀ ਜਾਰੀ ਕਰਦਿਆਂ ਜ਼ਿਲ੍ਹਾ ਨਿਵਾਸੀਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਨੇ ਕਿਹਾ ਕਿ ਜਦ ਤੱਕ ਬਹੁਤ ਜ਼ਰੂਰੀ ਨਾ ਹੋਵੇ, ਲੋਕ ਘਰ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ।

ਜ਼ਿਲ੍ਹੇ ਦੀਆਂ ਸਾਰੀਆਂ ਵਿਦਿਆਕ ਸੰਸਥਾਵਾਂ ਅਗਲੀ ਸੂਚਨਾ ਤੱਕ ਬੰਦ ਰਹਿਣਗੀਆਂ।

ਨਾਗਰਿਕਾਂ ਨੂੰ ਪੂਰੀ ਤਰ੍ਹਾਂ ਘਰਾਂ ਵਿੱਚ ਰਹਿਣ ਦੀ ਅਤੇ ਛੱਤਾਂ, ਬਾਲਕਨੀਆਂ ਜਾਂ ਖੁੱਲ੍ਹੇ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਹੇਠਾਂ ਦਿੱਤੇ ਨੰਬਰਾਂ ‘ਤੇ ਤੁਰੰਤ ਸੰਪਰਕ ਕਰਨ ਵਾਸਤੇ ਕਿਹਾ ਗਿਆ ਹੈ:

ਡਿਪਟੀ ਕਮਿਸ਼ਨਰ ਦਫਤਰ, ਪਟਿਆਲਾ
📞 0175-2350550
ਪੁਲਿਸ ਕੰਟਰੋਲ ਰੂਮ, ਪਟਿਆਲਾ
📞 98764-32100
📞 95929-17910
📞 95929-12500

By Gurpreet Singh

Leave a Reply

Your email address will not be published. Required fields are marked *