ਚੰਡੀਗੜ੍ਹ/ਜਲੰਧਰ : ਭਾਰਤ-ਪਾਕਿ ਤਣਾਅ ਨੂੰ ਵੇਖਦਿਆਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜਿਸ ਦੇ ਚੱਲਦੇ ਲੋਕਾਂ ਨੂੰ ਸੁਚੇਤ ਰਹਿਣ ਲਈ ਆਖਿਆ ਗਿਆ ਹੈ। ਪ੍ਰਸ਼ਾਸਨ ਦੀਆਂ ਹਦਾਇਤਾਂ ਤਹਿਤ ਸ਼ਾਮ ਪੈਂਦੇ ਹੀ ਚੰਡੀਗੜ੍ਹ ਤੇ ਮੁਹਾਲੀ ‘ਚ ਸ਼ਾਮ ਪੈਂਦੇ ਹੀ ਖ਼ਤਰੇ ਦੇ ਘੁੱਗੂ ਵੱਜਣ ਲੱਗੇ। ਇਸ ਤੋਂ ਬਾਅਦ ਬਾਜ਼ਾਰ ਬੰਦ ਹੋਣੇ ਸ਼ੁਰੂ ਹੋ ਗਏ ਹਨ। ਲੋਕ ਆਪਣੇ ਘਰਾਂ ਵੱਲ ਜਾਣੇ ਸ਼ੁਰੂ ਹੋ ਗਏ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਉੜੀ ਸੈਕਟਰ ਤੋਂ ਇੱਕ ਵਾਰ ਫਿਰ ਤਣਾਅਪੂਰਨ ਖ਼ਬਰਾਂ ਆ ਰਹੀਆਂ ਹਨ। ਸਰਹੱਦ ਪਾਰ ਤੋਂ ਭਾਰੀ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਤੋਂ ਬਾਅਦ ਉੜੀ ਸੈਕਟਰ ਵਿੱਚ ਸਾਇਰਨ ਵੱਜਣੇ ਸ਼ੁਰੂ ਹੋ ਗਏ ਤੇ ਲੋਕ ਸੁਚੇਤ ਹੋ ਗਏ। ਸਰਹੱਦ ‘ਤੇ ਵਧਦੇ ਤਣਾਅ ਕਾਰਨ ਇਲਾਕੇ ਵਿੱਚ ਅਲਰਟ ਹੈ।
ਜ਼ਿਕਰਯੋਗ ਹੈ ਕਿ ਮੁਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸ਼ਹਿਰ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਹੁਕਮ ਦਿੱਤਾ ਹਨ ਕਿ ਸ਼ਹਿਰ ਦੇ ਸਾਰੇ ਬਾਜ਼ਾਰ ਰਾਤ 8 ਵਜੇ ਤੋਂ ਬਾਅਦ ਬੰਦ ਕਰ ਦਿੱਤੇ ਜਾਣ। ਉਨ੍ਹਾਂ ਨੇ ਪੁਲਸ ਅਤੇ ਪੀ. ਸੀ. ਆਰ. ਟੀਮਾਂ ਨੂੰ ਸਖ਼ਤੀ ਨਾਲ ਇਸ ਹੁਕਮ ਨੂੰ ਲਾਗੂ ਕਰਨ ਲਈ ਕਿਹਾ ਹੈ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘੱਟ ਤੋਂ ਘੱਟ ਘਰਾਂ ਵਿਚੋਂ ਬਾਹਰ ਨਿਕਲਣ। ਛੱਤ “ਤੇ ਚੜ੍ਹਨ ਤੋਂ ਗੁਰੇਜ ਕਰਨ। ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਚੀਜ਼ ਨਜ਼ਰ ਆਉਂਦੀ ਹੈ ਤਾਂ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਜਾਵੇ।