ਭਾਰਤ-ਪਾਕਿ ਵਿਚਾਲੇ ਬਣੇ ਜੰਗ ਦੇ ਹਾਲਾਤ ਦਰਮਿਆਨ ਡੇਰਾ ਬਿਆਸ ਨੇ ਸਤਿਸੰਗ ਘਰਾਂ ‘ਚ ਲਾਏ ਲੰਗਰ

ਜਲੰਧਰ – ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਇਕ ਵਾਰ ਫਿਰ ਲੋਕਾਂ ਦੀ ਮਦਦ ਲਈ ਹੱਥ ਵਧਾਏ ਹਨ। ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ ‘ਤੇ ਜੰਮੂ-ਕਸ਼ਮੀਰ ਤੋਂ ਇਲਾਵਾ ਰਾਜਸਥਾਨ ਅਤੇ ਪੰਜਾਬ ਦੇ ਸਾਰੇ ਸਤਿਸੰਗ ਘਰਾਂ ਦੇ ਦਰਵਾਜ਼ੇ ਜੰਗ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਖੋਲ੍ਹ ਦਿੱਤੇ ਗਏ ਹਨ। 

PunjabKesari

ਐਮਰਜੈਂਸੀ ਦੀ ਸਥਿਤੀ ਵਿੱਚ ਲੋਕ ਸਤਿਸੰਗ ਘਰਾਂ ਵਿੱਚ ਆ ਕੇ ਰਹਿ ਸਕਦੇ ਹਨ। ਉਨ੍ਹਾਂ ਨੂੰ ਉੱਥੇ ਰਿਹਾਇਸ਼ ਅਤੇ ਖਾਣ-ਪੀਣ ਸਹੂਲਤਾਂ ਵੀ ਮਿਲ ਰਹੀਆਂ ਹਨ। ਸਰਹੱਦੀ ਖੇਤਰਾਂ ਵਿਚ ਸਤਿਸੰਗ ਘਰਾਂ ਵਿਚ ਜਨਤਾ ਲਈ ਲੰਗਰ ਚੱਲ ਰਹੇ ਹਨ। ਇਹ ਅਧਿਆਤਮਿਕ ਕੇਂਦਰ ਸਥਾਨਕ ਭਾਈਚਾਰਿਆਂ ਅਤੇ ਸੈਲਾਨੀਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਲੰਗਰ ਵੀ ਪਰੋਸ ਰਹੇ ਹਨ। ਇਸ ਦੀ ਸ਼ੁਰੂਆਤ ਜੰਮੂ ਦੇ ਰਾਧਾ ਸੁਆਮੀ ਸਤਿਸੰਗ ਘਰ ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। 

PunjabKesari

ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਅਮਰ ਅਬਦੁੱਲਾ ਅਤੇ ਕੈਬਨਿਟ ਮੰਤਰੀ ਸਤੀਸ਼ ਸ਼ਰਮਾ ਨੇ ਵੀ ਸਤਿਸੰਗ ਘਰ ਦਾ ਦੌਰਾ ਕੀਤਾ ਅਤੇ ਸ਼ਰਨਾਰਥੀਆਂ ਨਾਲ ਮੁਲਾਕਾਤ ਕੀਤੀ। ਇਹ ਪਹਿਲਕਦਮੀ ਇਕ ਮਹੱਤਵਪੂਰਨ ਸਮੇਂ ‘ਤੇ ਆਈ ਹੈ, ਜੋ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਵਧਦੀਆਂ ਜ਼ਰੂਰਤਾਂ ਨੂੰ ਸੰਬੋਧਿਤ ਕਰਦੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਸਰਹੱਦੀ ਖੇਤਰਾਂ ‘ਚ ਅਤੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਨੂੰ ਦਿਲਾਸਾ, ਹਮਦਰਦੀ ਅਤੇ ਰੋਜ਼ੀ-ਰੋਟੀ ਪ੍ਰਦਾਨ ਕਰਨਾ ਹੈ। 

PunjabKesari

ਭੋਜਨ ਅਤੇ ਆਸਰਾ ਦੇ ਕੇ ਡੇਰਾ ਬਿਆਸ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਦਾ ਹੈ ਕਿ ਇਨ੍ਹਾਂ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਮੁੱਢਲੀਆਂ ਜ਼ਰੂਰਤਾਂ ਤੋਂ ਬਿਨਾਂ ਨਾ ਰਹੇ। ਜ਼ਿਕਰਯੋਗ ਹੈ ਕਿ ਕੋਰੋਨਾ ਕਾਲ ਦੌਰਾਨ ਵੀ ਡੇਰਾ ਬਿਆਸ ਨੇ ਦੇਸ਼ ਭਰ ਵਿੱਚ ਸਥਿਤ ਸਤਿਸੰਗ ਘਰਾਂ ਦੇ ਦਰਵਾਜ਼ੇ ਖੋਲ੍ਹ ਦਿੱਤੇ ਸਨ ਅਤੇ ਰੋਜ਼ਾਨਾ ਲੱਖਾਂ ਲੋਕਾਂ ਨੂੰ ਮੁਫ਼ਤ ਲੰਗਰ ਛਕਾਇਆ ਸੀ।

PunjabKesari

By Gurpreet Singh

Leave a Reply

Your email address will not be published. Required fields are marked *