ਪੰਜਾਬ ਦੇ 13 ਜ਼ਿਲ੍ਹਿਆਂ ਲਈ ਅੱਜ ਯੈਲੋ ਅਲਰਟ! 15 ਤਾਰੀਖ਼ ਤਕ ਬਾਰਿਸ਼ ਦੀ ਭਵਿੱਖਬਾਣੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ 15 ਮਈ ਤਕ ਸੂਬੇ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਅੱਜ ਸੂਬੇ ਵਿਚ ਤੇਜ਼ ਹਨੇਰੀ ਚੱਲਣ ਦੀ ਵੀ ਸੰਭਾਵਨਾ ਹੈ। ਵਿਭਾਗ ਵੱਲੋਂ ਅੱਜ ਸੂਬੇ ਦੇ 13 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਸੂਬੇ ਭਰ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ, ਫ਼ਤਹਿਗੜ੍ਹ ਸਾਹਿਬ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ ਤੇ ਫ਼ਾਜ਼ਿਲਕਾ ਵਿਚ ਤੇਜ਼ ਹਨੇਰੀ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਦੇ ਲਈ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਸੇ ਤਰ੍ਹਾਂ ਕੱਲ੍ਹ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐੱਸ.ਏ.ਐੱਸ. ਨਗਰ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਬਾਕੀ ਸਾਰੇ ਸੂਬਿਆਂ ਵਿਚ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸੇ ਤਰ੍ਹਾਂ ਹੀ 13 ਤੇ 14 ਮਈ ਨੂੰ ਵੀ ਵੱਖ-ਵੱਖ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

By Gurpreet Singh

Leave a Reply

Your email address will not be published. Required fields are marked *