ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਵੱਲੋਂ ਵੱਡਾ ਫ਼ੈਸਲਾ ਲੈਂਦਿਆਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਪ੍ਰਵਾਨ ਹੋਈਆਂ ਛੁੱਟੀਆਂ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਹੁਣ ਸਰਕਾਰ ਵੱਲੋਂ ਇਸ ਸੰਬੰਧੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਪੱਤਰ ਵਿਚ ਪੰਜਾਬ ਸਿਵਲ ਸਕੱਤਰੇਤ ਦੇ ਸਮੂਹ ਕਰਮਚਾਰੀਆਂ ਅਤੇ ਕਰਮਚਾਰੀਆਂ ਦੀਆਂ ਪ੍ਰਵਾਨ ਹੋਈਆਂ ਛੁੱਟੀਆਂ 31 ਮਈ 2025 ਤੱਕ ਰੱਦ ਕਰਨ ਸਬੰਧੀ ਹੁਕਮ ਕੀਤੇ ਗਏ ਸਨ। ਹੁਣ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਮੌਜੂਦਾ ਹਾਲਾਤ ਵਿਚ ਸੁਧਾਰ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ ਕਿ ਜੇਕਰ ਕਿਸੇ ਅਧਿਕਾਰੀ, ਕਰਮਚਾਰੀ ਨੂੰ ਛੁੱਟੀ ਦੀ ਲੋੜ ਹੋਵੇ ਤਾਂ ਨਵੇਂ ਸਿਰੇ ਤੋਂ ਛੁੱਟੀ ਅਪਲਾਈ ਕਰਨਗੇ। 

By Gurpreet Singh

Leave a Reply

Your email address will not be published. Required fields are marked *