ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦੱਸਵੀਂ ਜਮਾਤ ਦੇ ਨਤੀਜੇ ਜਾਰੀ, ਧੀਆਂ ਨੇ ਮਾਰੀ ਵਾਜੀ, CM ਮਾਨ ਨੇ ਦਿੱਤੀ ਵਧਾਈ

ਚੰਡੀਗੜ੍ਹ, 16 ਮਈ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਦੱਸਵੀਂ ਜਮਾਤ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਇਸ ਵਾਰ ਵੀ ਧੀਆਂ ਨੇ ਨਤੀਜਿਆਂ ‘ਚ ਅੱਵਲ ਰਹਿ ਕੇ ਰੌਣਕ ਵਧਾ ਦਿੱਤੀ।

ਜ਼ਿਲ੍ਹਾ ਫ਼ਰੀਦਕੋਟ ਦੀ ਅਕਸ਼ਨੂਰ ਕੌਰ ਨੇ ਪਹਿਲਾ ਸਥਾਨ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਰਤਿੰਦਰਦੀਪ ਕੌਰ ਨੇ ਦੂਜਾ ਅਤੇ ਜ਼ਿਲ੍ਹਾ ਮਲੇਰਕੋਟਲਾ ਦੀ ਅਰਸ਼ਦੀਪ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਆਪਣਾ ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ।

ਪਾਸ ਹੋਏ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ, “ਸਾਡੀਆਂ ਧੀਆਂ ਹਰ ਮੈਦਾਨ ‘ਚ ਅੱਗੇ ਹਨ।”

By Gurpreet Singh

Leave a Reply

Your email address will not be published. Required fields are marked *