ਪੰਜਾਬ ‘ਚ ਬਦਲੇਗਾ ਮੌਸਮ! 22 ਤਾਰੀਖ਼ ਤੱਕ ਵਿਭਾਗ ਦੀ ਵੱਡੀ ਭਵਿੱਖਬਾਣੀ, Alert ਰਹਿਣ ਇਹ ਜ਼ਿਲ੍ਹੇ

ਜਲੰਧਰ – ਪੰਜਾਬ ਵਿਚ ਲਗਾਤਾਰ ਤਾਪਮਾਨ ਵਿਚ ਵਾਧਾ ਹੋ ਰਿਹਾ ਹੈ। ਪੰਜਾਬ ਵਿਚ ਕਰੀਬ  40 ਡਿਗਰੀ ਨੂੰ ਤਾਪਮਾਨ ਪਾਰ ਕਰ ਗਿਆ ਹੈ। ਪੰਜਾਬ ਵਿਚ ਅਤਿ ਦੀ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਹੁਣ ਕੁਝ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਪੰਜਾਬ ਵਿਚ ਬਾਰਿਸ਼ ਅਤੇ ਤੂਫ਼ਾਨ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ। ਅਗਲੇ ਤਿੰਨ ਦਿਨਾਂ ਲਈ ਮੌਸਮ ਨੂੰ ਲੈ ਕੇ ਵਿਭਾਗ ਵੱਲੋਂ ਪੰਜਾਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 19 ਮਈ ਤੋਂ ਲੈ ਕੇ 22 ਤਾਰੀਖ਼ ਤੱਕ ਪੰਜਾਬ ਵਿਚ ਬਾਰਿਸ਼ ਅਤੇ ਤੇਜ਼ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਅੱਜ ਤੋਂ ਹੀ ਪੰਜਾਬ ਦਾ ਮੌਸਮ ਵਿਗੜੇਗਾ। 

PunjabKesari

19 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਬਾਰਿਸ਼ ਅਤੇ ਤੇਜ਼ ਹਵਾਵਾਂ ਦੇ ਨਾਲ ਗਰਜ-ਤੂਫ਼ਾਨ ਦੀ ਸੰਭਾਵਨਾ ਜਤਾਈ ਗਈ ਹੈ ਅਤੇ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਇਸੇ ਤਰ੍ਹਾਂ 20 ਮਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੀ ਵੀ ਚਿਤਾਵਨੀ ਹੈ। ਉਥੇ ਹੀ 21 ਮਈ ਨੂੰ ਦੱਖਣੀ-ਪੱਛਮੀ ਪੰਜਾਬ ਦੇ ਫਿਰੋਜ਼ਪੁਰ, ਫਾਜ਼ਿਲਕਾ, ਬਰਨਾਲਾ, ਸੰਗਰੂਰ, ਮਾਨਸਾ, ਮੋਗਾ, ਫਰੀਦਕੋਟ, ਬਠਿੰਡਾ, ਮੁਕਤਸਰ, ਜ਼ਿਲ੍ਹਿਆਂ ‘ਚ ਬਾਰਿਸ਼ ਹੋ ਸਕਦੀ ਹੈ। ਇਨ੍ਹਾਂ ਇਲਾਕਿਆਂ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ 22 ਤਾਰੀਖ਼ ਨੂੰ ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਾਜ਼ਿਲਕਾ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

By Gurpreet Singh

Leave a Reply

Your email address will not be published. Required fields are marked *