CM ਭਗਵੰਤ ਮਾਨ ਨੇ 10ਵੀਂ ਤੇ 12ਵੀਂ ਜਮਾਤ ਦੇ Toppers ਨੂੰ ਕੀਤਾ ਸਨਮਾਨਤ

ਜਲੰਧਰ/ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ‘ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਅਤੇ 12ਵੀਂ ਜਮਾਤ ਵਿਚੋਂ ਟੌਪਰ ਆਏ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 10ਵੀਂ ਅਤੇ 12ਵੀਂ ਜਮਾਤ ਵਿਚੋਂ ਟੌਪਰ ਆਏ ਵਿਦਿਆਰਥੀਆਂ ਨੂੰ ਸ਼ੀਲਡ ਅਤੇ ਚੈੱਕ ਦੇ ਕੇ ਸਨਮਾਨਤ ਕੀਤਾ। 

PunjabKesari

ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬੱਚਿਆਂ ਨੂੰ ਵਧਾਈ ਦਿੰਦੇ ਕਿਹਾ ਕਿ 4024 ਸਕੂਲਾਂ ਦਾ ਨਤੀਜਾ 100 ਫ਼ੀਸਦੀ ਆਇਆ ਹੈ। ਪਿੰਡਾਂ ਦੇ ਛੋਟੇ-ਛੋਟੇ ਕਸਬਿਆਂ ਦੀਆਂ ਬੱਚੀਆਂ ਨੇ ਕਮਾਲ ਕਰਕੇ ਵਿਖਾਇਆ ਹੈ। ਸਾਡੇ ਵਿਦਿਆਰਥੀਆਂ ਵਿਚ ਟੈਲੇਂਟ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਮਯਾਬੀ ਦੇ ਅਜੇ ਬਹੁਤ ਮੌਕੇ ਆਉਣਗੇ ਪਰ ਬੱਚਿਆਂ ਨੇ ਕਦੇ ਘਬਰਾਉਣਾ ਨਹੀਂ ਹੈ। ਉਨ੍ਹਾਂ ਕਿਹਾ ਕਿ 12ਵੀਂ ਜਮਾਤ ਦੇ 26 ਵਿਦਿਆਰਥੀ ਖੇਡਾਂ ਵਿਚ ਵੀ ਅੱਗੇ ਰਹੇ ਹਨ। ਅੰਮ੍ਰਿਤਸਰ ਦੇ 98.54 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ। ਵਿਦਿਆਰਥੀਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੀ ਹਰ ਮਦਦ ਲਈ ਤਿਆਰ ਹੈ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ‘ਚ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਟੌਪ ਕਰਨ ਵਾਲੇ ਨੌਜਵਾਨ ਰੋਲ ਮਾਡਲ ਬਣਨਗੇ। ਉਨ੍ਹਾਂ ਰਾਹੀਂ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦੇਵੇਗੀ। ਇਸ ਤੋਂ ਇਲਾਵਾ ਹਾਕੀ ਅਤੇ ਹੋਰ ਖੇਡਾਂ ਦੇ ਖਿਡਾਰੀਆਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਸਲਾਹ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਲੋੜੀਂਦੇ ਨਤੀਜੇ ਨਹੀਂ ਮਿਲਦੇ ਤਾਂ ਉਨ੍ਹਾਂ ਨੂੰ ਨਿਰਾਸ਼ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਕ ਬੰਦ ਘੜੀ ਵੀ ਦਿਨ ਵਿੱਚ ਦੋ ਵਾਰ ਸਹੀ ਸਮਾਂ ਵਿਖਾਉਂਦੀ ਹੈ, ਇਸ ਲਈ ਘੱਟੋ-ਘੱਟ ਅਸੀਂ ਜ਼ਿੰਦਾ ਹਾਂ। ਹਾਲਾਂਕਿ ਉਨ੍ਹਾਂ ਇਹ ਵੀ ਦੱਸਿਆ ਕਿ ਹਰਿਆਣਾ ਦੇ 18 ਸਕੂਲਾਂ ਦਾ ਨਤੀਜਾ ਜ਼ੀਰੋ ਫ਼ੀਸਦੀ ਰਿਹਾ ਹੈ ਅਤੇ ਕਿਹਾ ਕਿ ਸ਼ੁਕਰ ਹੈ ਕਿ ਪੰਜਾਬ ਵਿੱਚ ਅਜਿਹਾ ਨਹੀਂ ਹੈ।
PunjabKesari

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਰੇ ਟੌਪਰ ਉਨ੍ਹਾਂ ਲਈ ਸਨਮਾਨ ਦੀ ਗੱਲ ਹੈ। ਉਨ੍ਹਾਂ ਲਈ ਸਭ ਕੁਝ ਪਹਿਲਾਂ ਹੈ। ਹਾਲਾਂਕਿ ਪਾਸ ਫਾਰਮੂਲਾ ਉਮਰ ਦੇ ਆਧਾਰ ‘ਤੇ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਇਹ ਪੜਾਅ ਤੁਹਾਡੇ ਲਈ ਮਹੱਤਵਪੂਰਨ ਹੈ। ਇਸ ਤੋਂ ਬਾਅਦ ਤੁਹਾਡੇ ਕਰੀਅਰ ‘ਚ ਇਕ ਨਵਾਂ ਮੋੜ ਆਵੇਗਾ, ਜਿਸ ਨਾਲ ਤੁਸੀਂ ਸਹੀ ਰਸਤਾ ਲੱਭ ਸਕੋਗੇ। ਉਥੇ ਹੀ ਪਹਿਲੇ ਸਥਾਨ ‘ਤੇ ਆਏ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੇ ਕਦੇ ਹੰਕਾਰ ਨਹੀਂ ਕਰਨਾ, ਕਿਉਂਕਿ ਇਥੇ ਪਹੁੰਚਾਉਣ ਲਈ ਵੀ ਦੂਜੇ ਅਤੇ ਤੀਜੇ ਨੰਬਰ ‘ਤੇ ਰਹਿਣ ਵਾਲੇ ਵਿਦਿਆਰਥੀਆਂ ਦਾ ਹੱਥ ਹੁੰਦਾ ਹੈ, ਜੇਕਰ ਉਹ ਨਾ ਹੁੰਦੇ ਤਾਂ ਕੰਪੀਟੀਸ਼ਨ ਹੀ ਨਹੀਂ ਹੋਣਾ ਸੀ। ਇਸੇ ਕਰਕੇ ਹਮੇਸ਼ਾ ਕੰਪੀਟੀਸ਼ਨ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ। ਸ ਲਈ ਪੰਜਾਬ ਸਰਕਾਰ ਵੱਲੋਂ ਕਰੀਅਰ ਗਾਈਡੈਂਸ ਪ੍ਰਦਾਨ ਕੀਤੀ ਜਾ ਰਹੀ ਹੈ। ਪਹਿਲਾਂ ਇਹ ਗੱਲਾਂ ਨਹੀਂ ਦੱਸੀਆਂ ਜਾਂਦੀਆਂ ਸਨ, ਜਿਸ ਕਾਰਨ ਕਈ ਵਾਰ ਲੋਕ ਦੂਜਿਆਂ ਦੀ ਸਲਾਹ ਦੇ ਆਧਾਰ ‘ਤੇ ਗਲਤ ਵਿਕਲਪ ਚੁਣਦੇ ਸਨ। ਅੱਜਕੱਲ੍ਹ ਕਰੀਅਰ ਦੇ ਬਹੁਤ ਸਾਰੇ ਵਿਕਲਪ ਹਨ। ਤੁਸੀਂ ਜੋ ਵੀ ਕਰਨ ਦਾ ਫ਼ੈਸਲਾ ਕਰੋ, ਉਸ ਨੂੰ ਪੂਰਾ ਕਰੋ ਅਤੇ ਫਿਰ ਅੱਗੇ ਵਧੋ।

PunjabKesari

By Gurpreet Singh

Leave a Reply

Your email address will not be published. Required fields are marked *