ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਤੂਫ਼ਾਨ ਨੇ ਘੇਰਿਆ ਚੰਡੀਗੜ੍ਹ ਤੇ ਮੋਹਾਲੀ, ਦਿਨ ਵੇਲੇ ਛਾਇਆ ਹਨ੍ਹੇਰਾ

ਜਲੰਧਰ/ਚੰਡੀਗੜ੍ਹ- ਪੰਜਾਬ ਵਿਚ ਬੀਤੇ ਦਿਨੀਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਲੋਕਾਂ ਨੂੰ ਉਸ ਵੇਲੇ ਰਾਹਤ ਮਿਲੀ ਜਦੋਂ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ। ਮੌਸਮ ਦੇ ਮਿਜਾਜ਼ ਬਦਲਣ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈ ਰਿਹਾ ਹੈ। ਇਕੇ ਪਾਸੇ ਚੰਡੀਗੜ੍ਹ, ਮੋਹਾਲੀ ਵਿਚ ਜਿੱਥੇ ਭਾਰੀ ਮੀਂਹ ਅਤੇ ਤੇਜ਼ ਰਵਾਵਾਂ ਚੱਲ ਰਹੀਆਂ ਹਨ, ਉਥੇ ਪੰਜਾਬ ਦੇ ਨੰਗਲ ਵਿਚ ਇਸ ਸਮੇਂ ਭਾਰੀ ਗੜ੍ਹੇਮਾਰੀ ਹੋ ਰਹੀ ਹੈ। ਇਸ ਤੋਂ ਇਲਾਵਾ ਜ਼ੀਰਕਪੁਰ, ਰਾਜਪੁਰਾ, ਪਟਿਆਲਾ ਸਣੇ ਕਈ ਇਲਾਕਿਆਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਤੇਜ਼-ਤੂਫਾਨ ਕਾਰਨ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਸਲਾਹ ਦਿੱਤੀ ਗਈ ਹੈ। ਚੰਡੀਗੜ੍ਹ ਅਤੇ ਮੋਹਾਲੀ ਵਿਚ ਇਸ ਵੇਲੇ ਹਨ੍ਹੇਰਾ ਛਾ ਗਿਆ ਹੈ। ਜਲੰਧਰ ਵਿਚ ਤੇਜ਼ ਹਵਾਵਾਂ ਚੱਲ ਰਹੀਆਂ ਹਨ। 

ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਨੇ ਇਸ ਸਬੰਧੀ ਅਲਰਟ ਜਾਰੀ ਕਰ ਦਿੱਤਾ ਹੈ। 21 ਮਈ ਨੂੰ ਪੰਜਾਬ ਦੇ ਪੰਜ ਜ਼ਿਲ੍ਹੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈਦੇ 16 ਜ਼ਿਲ੍ਹਿਆਂ ਵਿਚ ਧੂੜ ਭਰੀ ਹਨੇਰੀ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ।

By Gurpreet Singh

Leave a Reply

Your email address will not be published. Required fields are marked *