ਅਕਾਲ ਤਖਤ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਅਹੰਕਾਰਤਮਕ ਇਕੱਤਰਤਾ, ਤਖਤ ਪਟਨਾ ਸਾਹਿਬ ਦੇ ਆਦੇਸ਼ ਰੱਦ

ਅੰਮ੍ਰਿਤਸਰ : ਸਿੱਖ ਪੰਥ ਲਈ ਅਹਿਮ ਮੰਨੇ ਜਾਂਦੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਪੰਜ ਪਿਆਰਿਆਂ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਸ ਦੌਰਾਨ ਪੰਜ ਪਿਆਰਿਆਂ ਨੇ ਤਖਤ ਸ੍ਰੀ ਪਟਨਾ ਸਾਹਿਬ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਆਦੇਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ।

ਪੰਜ ਪਿਆਰਿਆਂ ਨੇ ਕਿਹਾ ਕਿ ਪਟਨਾ ਸਾਹਿਬ ਵਲੋਂ ਜਾਰੀ ਹੁਕਮਨਾਮੇ ਸਿੱਖ ਮਰਯਾਦਾ, ਸਿਧਾਂਤਾਂ ਅਤੇ ਰੀਤ-ਰਿਵਾਜਾਂ ਦੇ ਉਲਟ ਹਨ। ਇਸ ਲਈ, ਉਨ੍ਹਾਂ ਨੇ ਨਾ ਸਿਰਫ਼ ਇਨ੍ਹਾਂ ਆਦੇਸ਼ਾਂ ਨੂੰ ਸਿਰੇ ਤੋਂ ਖਾਰਜ ਕੀਤਾ, ਸਗੋਂ ਇਹ ਵੀ ਐਲਾਨ ਕੀਤਾ ਕਿ ਇਹ ਸਿੱਖੀ ਦੇ ਵਿਰੁੱਧ ਹਨ ਅਤੇ ਪੰਥ ਨੂੰ ਵੰਡਣ ਵਾਲੇ ਹਨ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਐਲਾਨ ਦਿੱਤਾ ਸੀ। ਪੰਜ ਪਿਆਰਿਆਂ ਨੇ ਹੁਕਮਨਾਮਾ ਜਾਰੀ ਕਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਆਖਿਆ ਸੀ।

By Gurpreet Singh

Leave a Reply

Your email address will not be published. Required fields are marked *