ਪੰਜਾਬ ‘ਚ 2 ਜੂਨ ਤੱਕ ਜਾਰੀ ਹੋਈ ਚਿਤਾਵਨੀ, ਸਵੇਰੇ 10 ਤੋਂ 3 ਵਜੇ ਤੱਕ…

ਜਲੰਧਰ- ਪੰਜਾਬ ਵਿੱਚ ਮੌਸਮ ਨੂੰ ਲੈ ਕੇ ਇੱਕ ਨਵੀਂ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ 29 ਮਈ ਤੋਂ 2 ਜੂਨ ਦੇ ਵਿਚਕਾਰ 5 ਦਿਨਾਂ ਵਿੱਚ ਦਿਨ ਦਾ ਤਾਪਮਾਨ 45 ਤੋਂ 55 ਡਿਗਰੀ ਸੈਲਸੀਅਸ ਤੱਕ ਵਧ ਸਕਦਾ ਹੈ। ਚਮੜੀ ਦੇ ਜਲਣ ਤੋਂ ਇਲਾਵਾ, ਸੂਰਜ ਦੀਆਂ ਤੇਜ਼ ਕਿਰਨਾਂ ਤੁਹਾਨੂੰ ਕਈ ਹੋਰ ਘਾਤਕ ਬੀਮਾਰੀਆਂ ਦਾ ਸ਼ਿਕਾਰ ਬਣਾ ਸਕਦੀਆਂ ਹਨ। ਪੰਜਾਬ ਸਰਕਾਰ ਨੇ ਗਰਮੀ ਦੀ ਲਹਿਰ ਸਬੰਧੀ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ ਅਤੇ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਦੇ ਵਿਚਕਾਰ ਸੂਰਜ ਦੇ ਸਿੱਧੇ ਸੰਪਰਕ ਵਿੱਚ ਆਉਣ ਤੋਂ ਬਚਣਾ ਚਾਹੀਦਾ ਹੈ।

ਧਿਆਨ ਦੇਣ ਵਾਲੀ ਗੱਲ ਹੈ ਕਿ ਬੀਤੇ ਦਿਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗਰਜ, ਗੜ੍ਹੇਮਾਰੀ ਅਤੇ ਭਾਰੀ ਮੀਂਹ ਕਾਰਨ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦਰਜ ਕੀਤੀ ਗਈ ਸੀ। ਹਾਲਾਤ ਇਹ ਹਨ ਕਿ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 48 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ ਅਤੇ ਭਿਆਨਕ ਗਰਮੀ ਲੋਕਾਂ ਲਈ ਮੁਸੀਬਤ ਪੈਦਾ ਕਰ ਰਹੀ ਹੈ।

ਮੌਸਮ ਵਿਭਾਗ ਨੇ 22 ਅਤੇ 23 ਮਈ ਲਈ ਪੀਲਾ ਅਲਰਟ ਅਤੇ 24 ਮਈ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਇਲਾਕਿਆਂ ਵਿੱਚ ਤੇਜ਼ ਤੂਫ਼ਾਨ, ਬਿਜਲੀ, ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।

By Gurpreet Singh

Leave a Reply

Your email address will not be published. Required fields are marked *