ਮਾਨ ਸਰਕਾਰ ਵੱਲੋਂ ਆਪਣੇ ਹੀ ਵਿਧਾਇਕ ਖ਼ਿਲਾਫ਼ ਕਾਰਵਾਈ, ਭ੍ਰਿਸ਼ਟਾਚਾਰ ਕੇਸ ‘ਚ ਗ੍ਰਿਫ਼ਤਾਰੀ

ਨੇਸ਼ਨਲ ਟਾਈਮਜ਼ ਬਿਊਰੋ : ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਵੱਡੀ ਕਾਰਵਾਈ ਕੀਤੀ ਗਈ। ਅਸਲ ਵਿੱਚ, ਆਮ ਆਦਮੀ ਪਾਰਟੀ ਦੇ ਵਿਧਾਇਕ ਰਮਣ ਅਰੋੜਾ ਖ਼ਿਲਾਫ਼ ਭ੍ਰਿਸ਼ਟਾਚਾਰ ਦੀਆਂ ਕੁਝ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਹੁਣ ਸਰਕਾਰ ਵੱਲੋਂ ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ।

ਸੂਤਰਾਂ ਅਨੁਸਾਰ, ਸਰਕਾਰ ਕੋਲ ਐਸੀ ਸ਼ਿਕਾਇਤਾਂ ਆਈਆਂ ਸਨ ਕਿ ਰਮਣ ਅਰੋੜਾ ਨੇ ਜਲੰਧਰ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਲੋਕਾਂ ਨੂੰ ਝੂਠੇ ਨੋਟਿਸ ਭੇਜੇ। ਇਹ ਨੋਟਿਸ ਮਿਲਣ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਆਈਆਂ। ਇਲਜ਼ਾਮ ਹੈ ਕਿ ਰਮਣ ਅਰੋੜਾ ਲੋਕਾਂ ਤੋਂ ਪੈਸੇ ਲੈ ਕੇ ਉਹ ਨੋਟਿਸ ਵਾਪਸ ਕਰਵਾਉਂਦਾ ਸੀ।

ਹੁਣ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

By Gurpreet Singh

Leave a Reply

Your email address will not be published. Required fields are marked *