ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਸਭ ਤੋਂ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਟੀਮ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅੱਜ ਜਲੰਧਰ ਦੇ ਵਿਧਾਇਕ ਰਮਨ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਰਮਨ ਅਰੋੜਾ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਮਾਸੂਮ ਲੋਕਾਂ ਨੂੰ ਝੂਠੇ ਨੋਟਿਸ ਭੇਜਦਾ ਸੀ। ਫਿਰ ਉਹ ਪੈਸੇ ਲੈਂਦਾ ਸੀ ਅਤੇ ਉਨ੍ਹਾਂ ਨੋਟਿਸਾਂ ਨੂੰ ਰਫ਼ਾ ਦਫ਼ਾ ਕਰ ਦਿੰਦਾ ਸੀ।
ਕੁਝ ਦਿਨ ਪਹਿਲਾਂ ਨਗਰ ਨਿਗਮ ਦਾ ਏ.ਟੀ.ਪੀ ਵੀ ਫੜਿਆ ਗਿਆ ਸੀ। ਮੰਨਿਆ ਜਾ ਰਿਹਾ ਹੈ ਕਿ ਉਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਰਮਨ ਅਰੋੜਾ ਹੀ ਰਮਨ ਅਰੋੜਾ ਖਿਲਾਫ ਕਾਰਵਾਈ ਕੀਤੀ ਗਈ ਹੈ। ਕੁਝ ਦਿਨ ਪਹਿਲਾਂ ਸਰਕਾਰ ਨੇ ਰਮਨ ਅਰੋੜਾ ਦੀ ਸੁਰੱਖਿਆ ਹਟਾ ਦਿੱਤੀ ਸੀ। ਅਰੋੜਾ ਨੇ ਖੁਦ ਸੁਰੱਖਿਆ ਹਟਾਉਣ ਦੀ ਪੁਸ਼ਟੀ ਕੀਤੀ ਸੀ। ਸੁਰੱਖਿਆ ਹਟਾਏ ਜਾਣ ਤੋਂ ਬਾਅਦ ਹੀ ਚਰਚਾ ਸੀ ਕਿ ਸਰਕਾਰ ਜਲਦੀ ਹੀ ਰਮਨ ਅਰੋੜਾ ਖ਼ਿਲਾਫ਼ ਕਾਰਵਾਈ ਕਰ ਸਕਦੀ ਹੈ।
ਦੱਸ ਦਈਏ ਕਿ ਅਜਿਹਾ ਪਹਿਲੀ ਵਾਰ ਨਹੀਂ ਹੈ ਜਦ ਪੰਜਾਬ ਸਰਕਾਰ ਨੇ ਆਪਣੇ ਵਿਧਾਇਕ ਵਿਰੁੱਧ ਕਾਰਵਾਈ ਕੀਤੀ ਹੋਵੇ ਇਸ ਤੋਂ ਪਹਿਲਾਂ ਹੀ ਦੋ ਵਿਧਾਇਕਾਂ ਤੇ ਸਰਕਾਰ ਵੱਲੋਂ ਕਾਰਵਾਈ ਕੀਤੀ ਜਾ ਚੁੱਕੀ ਹੈ। 24 ਮਈ, 2022 ਨੂੰ ‘ਆਪ’ ਸਰਕਾਰ ਨੇ ਤਤਕਾਲੀ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਸੀ। ਉਸਨੂੰ ਮੰਤਰੀ ਮੰਡਲ ਤੋਂ ਵੀ ਬਰਖਾਸਤ ਕਰ ਦਿੱਤਾ ਗਿਆ ਸੀ। ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ ਸਿੰਗਲਾ ਸਿਹਤ ਵਿਭਾਗ ਵਿੱਚ ਹਰ ਕੰਮ ਅਤੇ ਟੈਂਡਰ ਲਈ 1% ਕਮਿਸ਼ਨ ਦੀ ਮੰਗ ਕਰਦੇ ਹਨ ਜਿਸ ਕਾਰਨ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ।
ਇਸ ਤੋਂ ਬਾਅਦ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਨੂੰ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਧਾਇਕ ‘ਤੇ ਇੱਕ ਸਰਪੰਚ ਤੋਂ ਰਿਸ਼ਵਤ ਲੈਣ ਦਾ ਦੋ
