ਭ੍ਰਿਸ਼ਟਾਚਾਰ ਨੂੰ ਲੈਕੇ ਸਾਡੀ ਨੀਤੀ ਸਾਫ਼ ਹੈ, ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਕਰੇਗਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ- CM ਮਾਨ

ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਖਿਲਾਫ ਕੀਤੀ ਗਈ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਕੋਈ ਕਰੇਗਾ ਉਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਲੈਕੇ ਸਾਡੀ ਨੀਤੀ ਸਾਫ਼ ਹੈ। ਚਾਹੇ ਕੋਈ ਆਪਣਾ, ਚਾਹੇ ਕੋਈ ਬੇਗਾਨਾ..ਕੋਈ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਕਰੇਗਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਕਨੂੰਨੀ ਕਾਰਵਾਈ ਜ਼ਰੂਰ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਤੋਂ ਕੋਈ ਪੈਸੇ ਮੰਗਦਾ ਹੈ ਤਾਂ ਇਸਦੀ ਸ਼ਿਕਾਇਤ ਜ਼ਰੂਰ ਕਰੋ।

ਮਾਨ ਨੇ ਕਿਹਾ ਕਿ ਮੈਂ ਪੰਜਾਬੀਆਂ ਨੂੰ ਅਪੀਲ ਕਰਦਾਂ ਹਾਂ ਕਿ ਜੇ ਤੁਹਾਡੇ ਨੇੜੇ ਕੋਈ ਭ੍ਰਿਸ਼ਟਾਚਾਰ ਕਰਦਾ ਹੈ ਤਾਂ ਸਾਨੂੰ ਜ਼ਰੂਰ ਦੱਸੋ ਅਸੀਂ ਕਾਰਵਾਈ ਕਰਾਂਗੇ, ਸਾਡੀ ਪਾਰਟੀ ਨੇ ਇਹ ਦੱਸ ਦਿੱਤਾ ਹੈ ਕਿ ਅਸੀਂ ਆਪਣਿਆਂ ਵਿਰੁੱਧ ਵੀ ਕਾਰਵਾਈ ਕਰਾਂਗੇ, ਇਹ ਲੜਾਈ ਕਿਸੇ ਵਿਅਕਤੀ ਦੇ ਨਹੀਂ ਸਗੋਂ ਸਿਸਟਮ ਦੇ ਵਿਰੁੱਧ ਹੈ

By Gurpreet Singh

Leave a Reply

Your email address will not be published. Required fields are marked *