ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਾਰ ਮਾਰਗੀ ਕਰਨ ਲਈ ਜ਼ਮੀਨ ਐਕਵਾਇਰ ਕਰਨ ਲਈ ਨੋਟੀਫਿਕੇਸ਼ਨ ਜਾਰੀ

Punjab Summer Vacation 2025: ਪੰਜਾਬ ਵਿੱਚ 2 ਜੂਨ ਤੋਂ 30 ਜੂਨ ਤੱਕ ਰਹਿਣਗੀਆਂ ਗਰਮੀਆਂ ਦੀਆਂ ਛੁੱਟੀਆਂ

ਨੈਸ਼ਨਲ ਟਾਈਮਜ਼ ਬਿਊਰੋ :- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅਜ਼ ਮੰਤਰਾਲੇ (ਐੱਮਓਆਰਟੀਐੱਚ) ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਾਰ ਮਾਰਗੀ ਕਰਨ ਸਬੰਧੀ ਪ੍ਰੋਜੈਕਟ ਲਈ ਜ਼ਮੀਨ ਐਕਵਾਇਰ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

ਬੈਂਸ ਨੇ ਸਥਾਨਕ ਲੋਕਾਂ ਅਤੇ ਰਾਹਗੀਰਾਂ ਨੂੰ ਵਧਾਈ ਦਿੱਤੀ ਕਿਉਂਕਿ ਇਹ ਸੜਕ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਰਮਿਆਨ ਅਹਿਮ ਕੜੀ ਵਜੋਂ ਕੰਮ ਕਰਦੀ ਹੈ ਅਤੇ ਖਾਸ ਕਰਕੇ ਇਹ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਵਰਗੇ ਪਵਿੱਤਰ ਅਸਥਾਨਾਂ ਨੂੰ ਆਪਸ ’ਚ ਜੋੜਦੀ ਹੈ।

ਬੈਂਸ ਨੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਾਰ ਮਾਰਗੀ ਕਰਨ ਲਈ ਨੰਗਲ ਦੇ 21 ਪਿੰਡਾਂ ਤੇ ਸ੍ਰੀ ਅਨੰਦਪੁਰ ਸਾਹਿਬ ਦੇ 34 ਪਿੰਡਾਂ ਦੀ ਹਾਈਵੇਅ ਨੇੜਲੀ ਜ਼ਮੀਨ ਪ੍ਰਾਪਤ ਕੀਤੀ ਜਾਵੇਗੀ, ਜਿਸ ਦੇ ਲਾਗੂ ਕਰਨ ਲਈ ਸਬੰਧਤ ਐੱਸਡੀਐੱਮ ਨੂੰ ਅਧਿਕਾਰ ਦਿੱਤੇ ਗਏ ਹਨ। ਬੈਂਸ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅਜ਼ ਮੰਤਰਾਲੇ ਦਾ ਇਸ ਪ੍ਰੋਜੈਕਟ ’ਚ ਤੇਜ਼ੀ ਲਿਆਉਣ ਲਈ ਧੰਨਵਾਦ ਕੀਤਾ ਹੈ। ਬੈਂਸ ਇਸ ਪ੍ਰੋਜੈਕਟ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਦੇ ਅਮਲ ’ਚ ਤੇਜ਼ੀ ਲਿਆਉਣ ਲਈ ਹਫ਼ਤਾਵਾਰੀ ਸਮੀਖਿਆ ਮੀਟਿੰਗਾਂ ਵੀ ਕਰ ਰਹੇ ਹਨ।

By Gurpreet Singh

Leave a Reply

Your email address will not be published. Required fields are marked *