ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਮੁਜ਼ਾਹਰੇ ਕਰਨ ਦਾ ਐਲਾਨ

ਨੈਸ਼ਨਲ ਟਾਈਮਜ਼ ਬਿਊਰੋ :- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਵਿਰੁੱਧ ਪੰਜਾਬ ਭਰ ਵਿੱਚ ਰੋਸ ਮੁਜ਼ਾਹਰੇ ਕਰਕੇ ਪੰਜਾਬ ਦੇ ਰਾਜਪਾਲ ਨੂੰ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਭੇਜਣ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਪ੍ਰਮੁੱਖ ਆਗੂਆਂ ਤਰਸੇਮ ਸਿੰਘ ਖਾਲਸਾ ਅਤੇ ਭਾਈ ਸਰਬਜੀਤ ਸਿੰਘ ਐੱਮਪੀ ਨੇ ਅੱਜ ਇੱਥੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਵਿੱਚ 27 ਮਈ ਨੂੰ ਕੀਤੇ ਜਾਣ ਵਾਲੇ ਰੋਸ ਮੁਜ਼ਾਹਰਿਆਂ ਲਈ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਰੋਸ ਮੁਜ਼ਾਹਰੇ ਦੀ ਸਫ਼ਲਤਾ ਲਈ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਉਨ੍ਹਾਂ ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਬਰਦਸਤੀ ਜ਼ਮੀਨਾਂ ਐਕਵਾਇਰ ਕਰਨ ਦੇ ਫ਼ੈਸਲੇ ਦੀ ਨਿੰਦਾ ਕਰਦਿਆਂ ਕਿਸਾਨਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਐਲਾਨ ਵੀ ਕੀਤਾ ਹੈ। ਆਗੂਆਂ ਨੇ ਡੀਏਪੀ ਅਤੇ ਯੂਰੀਆ ਖਾਦ ਦੀ ਘਾਟ ਦੂਰ ਕਰਨ ਲਈ ਢੁੱਕਵੇਂ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਆਗੂਆਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਰਤ-ਪਾਕਿਸਤਾਨ ਜੰਗ ਦੌਰਾਨ ਪੰਜਾਬ ਅਤੇ ਪੰਜਾਬੀਆਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ।

By Gurpreet Singh

Leave a Reply

Your email address will not be published. Required fields are marked *